''ਕੇਂਦਰ ਜਦੋਂ ਤੱਕ MSP ਤੇ ਹੋਰ ਮੰਗਾਂ ਨਹੀਂ ਮੰਨਦਾ, ਸੰਘਰਸ਼ ਜਾਰੀ ਰਹੇਗਾ'' : ਡੱਲੇਵਾਲ, ਪੰਧੇਰ
Saturday, Aug 17, 2024 - 05:05 AM (IST)
ਪਟਿਆਲਾ/ਸਨੌਰ (ਮਨਦੀਪ ਜੋਸਨ)- ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਕਿਸਾਨੀ ਮੰਗਾਂ ਅਤੇ ਫੌਜਦਾਰੀ ਕਾਨੂੰਨਾਂ ਖਿਲਾਫ ਆਜ਼ਾਦੀ ਦਿਵਸ ’ਤੇ ਦੇਸ਼ ਭਰ ’ਚ ਟ੍ਰੈਕਟਰ ਮਾਰਚ ਕੀਤੇ ਗਏ ਅਤੇ ਧਰਨੇ ਦੇ ਕੇ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ। ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਵਿਸ਼ਾਲ ਟਰੈਕਟਰ ਮਾਰਚ ਅਤੇ ਰੋਸ ਪ੍ਰਦਰਸ਼ਨ ਹੋਏ।
ਸੰਯੁਕਤ ਕਿਸਾਨ ਮੋਰਚਾ ਅਤੇ ਕੇ.ਐੱਮ.ਐੱਮ. ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲਾ ਪ੍ਰਧਾਨ ਬੂਟਾ ਸਿੰਘ ਖਰਾਜ਼ਪੁਰ, ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਸੂਬਾ ਸਕੱਤਰ ਬਲਕਾਰ ਸਿੰਘ ਬੈਂਸ ਅਤੇ ਹੋਰ ਆਗੂਆਂ ਨੇ ਆਖਿਆ ਕਿ ਕਿਸਾਨਾਂ ਵੱਲੋਂ ਲੰਮੇ ਸਮੇਂ ਤੋਂ ਫਸਲਾਂ ’ਤੇ ਐੱਮ.ਐੱਸ.ਪੀ. ਦੀ ਗਾਰੰਟੀ ਸਮੇਤ ਹੋਰਨਾਂ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨ ਕੇ ਧੱਕਾ ਕਰ ਰਹੀ ਹੈ। ਇਸ ਦੌਰਾਨ ਕਿਸਾਨ ਜਥੇਬੰਦੀ ਵੱਲੋਂ ਅਨਾਜ ਮੰਡੀ ਤੋਂ ਟਰੈਕਟਰ ਮਾਰਚ ਕੱਢ ਕੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਗਗਨ ਚੌਕ ਰਾਜਪੁਰਾ ਵਿਖੇ ਸਮਾਪਤ ਹੋਇਆ।
ਇਹ ਵੀ ਪੜ੍ਹੋ- ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ, ਪਾੜ'ਤੀ ਵਰਦੀ, ਵਰ੍ਹਾਏ ਇੱਟਾਂ-ਰੋੜੇ, ਮੁਲਜ਼ਮ ਵੀ ਭਜਾ'ਤਾ
ਉਨ੍ਹਾਂ ਆਖਿਆ ਕਿ 15 ਅਗਸਤ ਦੇ ਰੋਸ ਮੁਜ਼ਾਹਰੇ ’ਚ ਮੋਦੀ ਸਰਕਾਰ ਵੱਲੋਂ ਹੱਕੀ ਲੋਕ ਸੰਘਰਸ਼ਾਂ ਨੂੰ ਕੁਚਲਣ ਦੇ ਨਵੇਂ ਹਕੂਮਤੀ ਕਦਮਾਂ ਖ਼ਿਲਾਫ਼ ਸਾਂਝੀ ਆਵਾਜ਼ ਉਠਾਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਿਛਲੇ ਸਾਲ 140 ਵਿਰੋਧੀ ਐੱਮ.ਪੀਜ਼ ਨੂੰ ਮੁਅੱਤਲ ਕਰ ਕੇ ਪਾਸ ਕੀਤੇ ਇਹ ਨਵੇਂ ਫੌਜਦਾਰੀ ਕਾਨੂੰਨ ਹੁਣ 1 ਜੁਲਾਈ ਤੋਂ ਲਾਗੂ ਕਰ ਦਿੱਤੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਹਕੂਮਤ ਵੱਲੋਂ ਬੇਸ਼ੱਕ ਇਨ੍ਹਾਂ ਕਾਨੂੰਨਾਂ ਨੂੰ ਲਿਆਉਣ ਲਈ ਬਸਤੀਵਾਦੀ ਵਿਰਾਸਤ ਤੋਂ ਖਹਿੜਾ ਛਡਾਉਣ ਦਾ ਗੁਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ। ਅਸਲ ’ਚ ਇਹ ਲੋਕ-ਵਿਰੋਧੀ ਸਾਮਰਾਜੀ ਆਰਥਿਕ ਨੀਤੀਆਂ ਮੜ੍ਹਨ ਦਾ ਅਮਲ ਹੋਰ ਅੱਗੇ ਵਧਾਉਣ ਖਾਤਿਰ ਬਣਾਏ ਗਏ ਉਨ੍ਹਾਂ ਵਿਰਾਸਤੀ ਕਾਨੂੰਨਾਂ ਨਾਲੋਂ ਵੀ ਕਿਤੇ ਵੱਧ ਜਾਬਰ ਕਾਨੂੰਨ ਹਨ, ਜਿਹੜੇ ਕਿ ਦੇਸ਼ ਉੱਤੇ ਸਾਮਰਾਜੀ ਲੁੱਟ ਤੇ ਦਾਬੇ ਨੂੰ ਹੋਰ ਮਜ਼ਬੂਤ ਕਰਨ ਦੇ ਸਾਧਨ ਵਜੋਂ ਲਿਆਂਦੇ ਗਏ ਹਨ।
ਇਸ ਮੌਕੇ ਯੂਨੀਅਨ ਦੇ ਜ਼ਿਲਾ ਪ੍ਰਧਾਨ ਬੂਟਾ ਸਿੰਘ, ਸੀਨੀਅਰ ਮੈਂਬਰ ਪੰਜਾਬ ਕਮੇਟੀ ਜਸਵਿੰਦਰ ਸਿੰਘ, ਗੁਰਦੀਪ ਸਿੰਘ, ਬਲਾਕ ਪ੍ਰਧਾਨ ਲੱਖਾ ਸੌਂਟੀ, ਜ਼ਿਲਾ ਪ੍ਰਧਾਨ ਮੋਹਾਲੀ ਨਿਰਮਲ ਸਿੰਘ ਸੇਖਨਮਾਜ਼ਰਾ, ਬਲਾਕ ਪ੍ਰਧਾਨ ਡੇਰਾਬਸੀ ਹਰਦੀਪ ਸਿੰਘ, ਸ਼ਹਿਰੀ ਪ੍ਰਧਾਨ ਇਸਤਰੀ ਵਿੰਗ ਰਵਿੰਦਰ ਕੌਰ ਗੁਰਤੇਜ ਸਿੰਘ ਨੈਣਾ, ਗੁਰਮੀਤ ਸਿੰਘ, ਸੱਤਾ ਖਲੌਰ ਮੌਜੂਦ ਸਨ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਚਮਾਰੂ, ਪ੍ਰੈੱਸ ਸਕੱਤਰ ਜ਼ਸਵੀਰ ਸਿੰਘ ਚੰਦੂਆ, ਹਰਪ੍ਰੀਤ ਸਿੰਘ ਮਦਨਪੁਰ ਅਤੇ ਜ਼ਿਲਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਹੇਠ ਰਾਜਪੁਰਾ ਸਰਹਿੰਦ ਰੋਡ ਤੋਂ ਪਿੰਡ ਉਕਸੀ ਜੱਟਾਂ ਤੋਂ ਸ਼ੰਭੂ ਬੈਰੀਅਰ ਤੱਕ ਆਪਣੇ ਸਾਥੀਆਂ ਸ਼ਮਸ਼ੇਰ ਸਿੰਘ ਰਾਜਪੁਰਾ, ਗੁਰਮੀਤ ਸਿੰਘ ਟਹਿਲਪੁਰਾ, ਮੋਹਨ ਸਿੰਘ ਉੜਦਨ, ਦਿਲਬਾਗ ਸਿੰਘ ਉਪਲਹੇੜੀ, ਫਤਿਹ ਸਿੰਘ ਭੇਡਵਾਲ, ਗੁਰਪ੍ਰੀਤ ਸਿੰਘ ਨੰਬਰਦਾਰ ਪਿੰਡ ਉਕਸੀ ਜੱਟਾ, ਅੰਗਰੇਜ਼ ਸਿੰਘ ਭੇਡਵਾਲ ਸਮੇਤ ਫੌਜਦਾਰੀ ਕਾਨੂੰਨਾਂ ਦੇ ਖਿਲਾਫ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨ ਜਥੇਬੰਦੀ ਦੇ ਆਗੂਆਂ ਵੱਲੋਂ ਸ਼ੰਭੂ ਬੈਰੀਅਰ ’ਤੇ ਕਿਸਾਨੀ ਮੰਗਾਂ ਅਤੇ ਲਾਗੂ ਕੀਤੇ ਗਏ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਹ ਵੀ ਪੜ੍ਹੋ- ਹਸਪਤਾਲ ਇਲਾਜ ਕਰਵਾਉਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੀਆਂ OPDs
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e