ਪੇਪਰ ਮਿਸ ਹੋਣ ਕਾਰਨ ਵਿਦਿਆਰਥਣ ਨੇ ਚੁੱਕਿਆ ਖ਼ੌਫ਼ਨਾਕ ਕਦਮ, ਮਾਪਿਆਂ ਦੇ ਉੱਡੇ ਹੋਸ਼

Tuesday, Apr 18, 2023 - 02:11 AM (IST)

ਪੇਪਰ ਮਿਸ ਹੋਣ ਕਾਰਨ ਵਿਦਿਆਰਥਣ ਨੇ ਚੁੱਕਿਆ ਖ਼ੌਫ਼ਨਾਕ ਕਦਮ, ਮਾਪਿਆਂ ਦੇ ਉੱਡੇ ਹੋਸ਼

ਜਲੰਧਰ (ਮਹੇਸ਼) : ਥਾਣਾ ਸਦਰ ਜਮਸ਼ੇਰ ਅਧੀਨ ਪੈਂਦੇ ਇਲਾਕੇ 66 ਫੁੱਟੀ ਰੋਡ ’ਤੇ ਸਥਿਤ ਸੀ. ਟੀ. ਕਾਲਜ ਸ਼ਾਹਪੁਰ ਵਿੱਚ ਡਿਪਲੋਮਾ ਕਰ ਰਹੀ 23 ਸਾਲ ਦੀ ਇਕ ਵਿਦਿਆਰਥਣ ਨੇ ਆਪਣੇ ਘਰ ਵਿੱਚ ਹੀ ਪੱਖੇ ਨਾਲ ਫਾਹਾ ਲਾ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਥਾਣਾ ਸਦਰ ਦੇ ਮੁਖੀ ਇੰਸ. ਭਰਤ ਮਸੀਹ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਪਰਮਿੰਦਰ ਕੌਰ ਪੁੱਤਰੀ ਬਲਬੀਰ ਸਿੰਘ ਨਿਵਾਸੀ ਪਿੰਡ ਚੰਨਣਪੁਰ, ਥਾਣਾ ਸਦਰ ਜਲੰਧਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : 24 ਘੰਟਿਆਂ ਦੇ ਅੰਦਰ ਹੋ ਰਿਹੈ ਕਿਸਾਨਾਂ ਨੂੰ MSP ਭੁਗਤਾਨ, ਮੰਤਰੀ ਕਟਾਰੂਚੱਕ ਨੇ ਦਿੱਤੀ ਅਹਿਮ ਜਾਣਕਾਰੀ

ਵਿਦਿਆਰਥਣ ਦੀ ਮਾਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਸਦੀ ਧੀ ਆਪਣੇ ਡਿਪਲੋਮੇ ਦੇ ਆਖ਼ਰੀ ਸਾਲ ਦਾ ਇਕ ਪੇਪਰ ਮਿਸ ਹੋ ਜਾਣ ਕਾਰਨ ਕਾਫ਼ੀ ਦਿਨਾਂ ਤੋਂ ਪ੍ਰੇਸ਼ਾਨ ਚੱਲ ਰਹੀ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸਨੇ ਗਲਤ ਕਦਮ ਚੁੱਕਦਿਆਂ ਘਰ ਵਿੱਚ ਹੀ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਐੱਸ. ਐੱਚ. ਓ. ਸਦਰ ਨੇ ਕਿਹਾ ਕਿ ਪੁਲਸ ਨੇ ਮ੍ਰਿਤਕਾ ਦੀ ਮਾਂ ਕੁਲਵਿੰਦਰ ਕੌਰ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਤੋਂ ਉਸਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।


author

Mandeep Singh

Content Editor

Related News