ਜਲੰਧਰ: ਪ੍ਰਿੰਸੀਪਲ ਵੱਲੋਂ ਤੰਗ ਕਰਨ ’ਤੇ ਨਿੱਜੀ ਕਾਲਜ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕੀਤਾ ਹੰਗਾਮਾ
Friday, Oct 28, 2022 - 05:15 PM (IST)
ਜਲੰਧਰ (ਸੋਨੂੰ)— ਜਲੰਧਰ ਵਿਖੇ ਸਥਿਤ ਡੇਵੀਏਟ ’ਚ ਪੜ੍ਹਦੇ ਇਕ ਵਿਦਿਆਰਥੀ ਵੱਲੋਂ ਬਸਤੀ ਬਾਵਾ ਖੇਲ ਵਿਖੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇਕ ਸਾਲ ਪਹਿਲਾਂ ਉਕਤ ਵਿਦਿਆਰਥੀ ’ਤੇ ਲੜਾਈ-ਝਗੜੇ ਨੂੰ ਲੈ ਕੇ 307 ਦਾ ਮਾਮਲਾ ਦਰਜ ਕੀਤਾ ਗਿਆ ਸੀ। ਮ੍ਰਿਤਕ ਦੀ ਪਛਾਣ ਸ਼ਿਵਮ ਮਲਹੋਤਰਾ ਵੱਜੋਂ ਹੋਈ ਹੈ। ਉਥੇ ਹੀ ਪਰਿਵਾਰਕ ਮੈਂਬਰਾਂ ਨੇ ਡੇਵੀਏਟ ਦੇ ਪ੍ਰਿੰਸੀਪਲ’ਤੇ ਵਿਦਿਆਰਥੀ ਨੂੰ ਹਰਾਸਮੈਂਟ ਕਰਨ ਦੇ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ: ਜਲੰਧਰ: 6 ਮਹੀਨਿਆਂ ਦੀ ਬੱਚੀ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪਿਓ ਨੇ ਰੇਪ ਕਰ ਦਿੱਤੀ ਸੀ ਬੇਰਹਿਮ ਮੌਤ
ਉਥੇ ਹੀ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਫਲਾਈਓਵਰ ’ਤੇ ਧਰਨਾ ਲਗਾ ਕੇ ਪ੍ਰਦਰਸ਼ਨ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪ੍ਰਿੰਸੀਪਲ ’ਤੇ ਹਰਾਸਮੈਂਟ ਕਰਨ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ। ਉਥੇ ਹੀ ਮੌਕੇ ’ਤੇ ਪਹੁੰਚੀ ਸਬੰਧਤ ਥਾਣਾ ਦੀ ਪੁਲਸ ਵੱਲੋਂ ਮਾਮਲੇ ਦਾ ਜਾਇਜ਼ਾ ਲੈਂਦੇ ਹੋਏ ਧਰਨਾ ਹਟਵਾਇਆ ਗਿਆ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤਾ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਸ਼ਿਵਮ ਦੇ ਪਿਤਾ ਜਤਿੰਦਰ ਨੇ ਦੱਸਿਆ ਕਿ ਪਿਛਲੇ ਸਾਲ ਕਾਲਜ ਦੇ ਬਾਹਰ ਝਗੜਾ ਹੋਇਆ ਸੀ। ਉਸ ਮਾਮਲੇ ਵਿਚ ਕਾਲਜ ਪ੍ਰਬੰਧਕ ਦੇ ਕਹਿਣ ’ਤੇ ਉਨ੍ਹਾਂ ਦੇ ਬੇਟੇ ਦੇ ਖ਼ਿਲਾਫ਼ ਕਤਲ ਕਰਨ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ। ਉਸ ਕੇਸ ’ਚ ਰਾਜੀਨਾਮਾ ਨਹੀਂ ਹੋਇਆ ਅਤੇ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ। ਉਸ ਮਾਮਲੇ ’ਚ ਹੁਣ ਉਨ੍ਹਾਂ ਦੇ ਦੂਜੇ ਬੇਟੇ ਦਾ ਨਾਂ ਵੀ ਦਰਜ ਕਰ ਦਿੱਤਾ ਗਿਆ ਹੈ। ਇਸ ਕਰਕੇ ਸ਼ਿਵਮ ਪਰੇਸ਼ਾਨ ਰਹਿੰਦਾ ਸੀ ਅਤੇ ਉਸ ਨੇ ਕੱਲ੍ਹ ਖ਼ੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਡੇਵੀਏਟ ਪ੍ਰਬੰਧਕ ਦੇ ਕਾਰਨ ਉਨ੍ਹਾਂ ਦੇ ਬੇਟੇ ਨੇ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ: ਗੋਰਾਇਆ 'ਚ ਗੁੰਡਾਗਰਦੀ ਦਾ ਨੰਗਾ ਨਾਚ, ਸ਼ਰਾਬ ਠੇਕੇ ਦੇ ਕਰਿੰਦਿਆਂ ਨੇ ਪੁਲਸ ਮੁਲਾਜ਼ਮਾਂ ਦਾ ਚਾੜ੍ਹਿਆ ਕੁਟਾਪਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ