ਪੇਪਰ ਦੇ ਕੇ ਆਏ ਗੱਭਰੂ ਪੁੱਤ ਦੇ ਸੀਨੇ 'ਚ ਹੋਇਆ ਦਰਦ, ਪਰਿਵਾਰ ਨੂੰ ਦੇ ਗਿਆ ਸਦਾ ਲਈ ਵਿਛੋੜਾ

03/02/2023 11:18:06 AM

ਅੱਚਲ ਸਾਹਿਬ (ਗੋਰਾ ਚਾਹਲ)- ਅੱਚਲ ਸਾਹਿਬ ਦੇ ਪਿੰਡ ਤਾਰਾ ਤੋਂ ਇਕ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਜਿੱਥੇ ਇਕ ਵਿਦਿਆਰਥੀ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਕਰਮ ਸਿੰਘ, ਦਾਦਾ ਕਰਨੈਲ ਸਿੰਘ ਨੇ ਦੱਸਿਆ ਕਿ ਸਾਡਾ ਪੁੱਤਰ ਰਾਜਬੀਰ ਸਿੰਘ, ਜੋ ਕਿ ਬਾਰ੍ਹਵੀਂ ਕਲਾਸ ’ਚ ਪੜ੍ਹਦਾ ਸੀ। 

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਬੀਤੇ ਦਿਨ ਜਦੋਂ ਸਾਡਾ ਪੁੱਤਰ ਪੇਪਰ ਦੇ ਕੇ ਵਾਪਸ ਘਰ ਆਇਆ ਤਾਂ ਉਸ ਨੇ ਸੀਨੇ 'ਚ ਦਰਦ ਹੋਣ ਦੀ ਗੱਲ ਕਹੀ, ਜਿਸ ਨੂੰ ਤੁਰੰਤ ਬਟਾਲਾ ਦੇ ਨਿੱਜੀ ਹਸਪਤਾਲ ਲੈ ਕੇ ਜਾਂਦੇ ਸਮੇਂ ਰਸਤੇ ’ਚ ਹਾਰਟ ਅਟੈਕ ਆਉਣ ਨਾਲ ਮੌਤ ਹੋ ਗਈ। ਮੌਤ ਦੀ ਸੂਚਨਾ ਮਿਲਣ 'ਤੇ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੈ।

ਇਹ ਵੀ ਪੜ੍ਹੋ- ਹੁਸ਼ਿਆਰਪੁਰ: ਚੱਲਦੀ ਰੇਲ ਗੱਡੀ 'ਚੋਂ ਅਣਪਛਾਤਿਆਂ ਨੇ ਧੱਕਾ ਮਾਰ ਕੇ ਹਿਮਾਚਲ ਦੇ ਫ਼ੌਜੀ ਨੂੰ ਸੁੱਟਿਆ ਬਾਹਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News