ਮਾਮਲਾ ਧਰਨੇ ਵਾਲੀਆਂ ਥਾਵਾਂ ’ਤੇ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦਾ, ਸਬ-ਕਮੇਟੀ ਨੇ ਜਥੇਦਾਰ ਨੂੰ ਭੇਜੀ ਰਿਪੋਰਟ
Tuesday, Mar 07, 2023 - 03:09 AM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ/ਚੋਵੇਸ ਲਟਾਵਾ) : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ੇ ਵਾਲੀਆਂ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਭਵਿੱਖੀ ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ 16 ਮੈਂਬਰੀ ਸਬ-ਕਮੇਟੀ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਬਲਦੇਵ ਸਿੰਘ ਮਾਹਿਲਪੁਰੀ ਹਾਲ ਵਿੱਚ ਇਕੱਤਰਤਾ ਹੋਈ। ਇਸ ਇਕੱਤਰਤਾ ਦੌਰਾਨ ਸ਼ਾਮਲ ਹੋਏ ਸਬ ਕਮੇਟੀ ਵਿਚ ਸ਼ਾਮਲ ਵੱਖ-ਵੱਖ ਸੰਸਥਾਵਾਂ, ਜਥੇਬੰਦੀਆਂ ਤੇ ਨਿਹੰਗ ਸਿੰਘ ਸੰਪਰਦਾਵਾਂ ਦੇ ਮੁਖੀਆਂ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ 'ਚ Black Out, ਇਨ੍ਹਾਂ ਇਲਾਕਿਆਂ 'ਚ ਮੋਮਬੱਤੀਆਂ ਤੇ ਟਾਰਚ ਜਗਾਉਣ 'ਤੇ ਪਾਬੰਦੀ, ਜਾਣੋ ਵਜ੍ਹਾ
ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਤਿਆਰ ਕੀਤੀ ਗਈ ਸੀਲ ਬੰਦ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਜਾਵੇਗੀ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਧਰਨਿਆਂ-ਮੁਜ਼ਾਹਰਿਆਂ ਅਤੇ ਕਬਜ਼ਿਆਂ ਵਾਲੇ ਵਿਵਾਦਗ੍ਰਸਤ ਸਥਾਨਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਸਬੰਧੀ ਕੋਈ ਆਦੇਸ਼ ਜਾਰੀ ਕਰਨਗੇ। ਉਨ੍ਹਾਂ ਇਸ ਤੋਂ ਵਧ ਸਬ-ਕਮੇਟੀ ਦੀ ਰਿਪੋਰਟ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ : ਅੰਤਰਰਾਜੀ ਕਾਰ ਚੋਰ ਗਿਰੋਹ ਦਾ ਪਰਦਾਫਾਸ਼, ਦਿੱਲੀ ਤੋਂ ਪੰਜਾਬ ਆਉਂਦੇ ਸਨ ਚੋਰੀ ਕਰਨ
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਬਲਬੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਮੇਜਰ ਸਿੰਘ ਤਰਨਾ ਦਲ, ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ, ਡਾ. ਅਮਰਜੀਤ ਸਿੰਘ, ਦਮਦਮੀ ਟਕਸਾਲ ਵਲੋਂ ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਅਮਰਜੀਤ ਸਿੰਘ ਚਾਵਲਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ ਅਤੇ ਚੀਫ ਖਾਲਸਾ ਦੀਵਾਨ ਵਲੋਂ ਵੀ ਆਪਣੇ ਨੁਮਾਇੰਦੇ ਵੀ ਸ਼ਾਮਲ ਹੋਏ।