ਪੜ੍ਹਾਈ ਲਈ ਕੈਨੇਡਾ ਗਏ ਕੋਟਕਪੂਰਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ

Sunday, Dec 31, 2023 - 06:24 PM (IST)

ਪੜ੍ਹਾਈ ਲਈ ਕੈਨੇਡਾ ਗਏ ਕੋਟਕਪੂਰਾ ਦੇ ਨੌਜਵਾਨ ਦੀ ਅਚਾਨਕ ਹੋਈ ਮੌਤ

ਕੋਟਕਪੂਰਾ (ਨਰਿੰਦਰ)- ਕੈਨੇਡਾ ਪੜ੍ਹਾਈ ਲਈ ਗਏ ਕੋਟਕਪੂਰਾ ਦੇ ਇਕ ਨੌਜਵਾਨ ਮੁੰਡੇ ਦੀ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਖੇ ਦੁਖਦਾਇਕ ਮੌਤ ਹੋ ਗਈ, ਜਿਸ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਕਰਨਬੀਰ ਸਿੰਘ (20) ਪੁੱਤਰ ਗੁਰਚਰਨ ਸਿੰਘ ਤਕਰੀਬਨ ਡੇਢ ਕੁ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਅੱਜ-ਕੱਲ੍ਹ ਉਹ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਖੇ ਪੜ੍ਹਾਈ ਕਰ ਰਿਹਾ ਸੀ। ਇਸ ਸਬੰਧ ਵਿਚ ਮ੍ਰਿਤਕ ਕਰਨਬੀਰ ਸਿੰਘ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਕੋਟਕਪੂਰਾ ਦੇ ਇਕ ਨਿੱਜੀ ਸਕੂਲ ਵਿਖੇ ਪੜ੍ਹਿਆ ਸੀ ਅਤੇ ਬਾਸਕਿਟਬਾਲ ਦਾ ਨੈਸ਼ਨਲ ਪੱਧਰ ਦਾ ਖਿਡਾਰੀ ਸੀ। ਮੌਤ ਦੇ ਕਾਰਨ ਬਾਰੇ ਉਨ੍ਹਾਂ ਦੱਸਿਆ ਕਿ ਉਸ ਨੇ ਤਿੰਨ ਦਿਨ ਪਹਿਲਾਂ ਦੱਸਿਆ ਸੀ ਕਿ ਉਸ ਦੀ ਬੈਕਬੋਨ ਵਿਚ ਦਰਦ ਹੈ, ਜਿਸ ਤੋਂ ਬਾਅਦ ਉਸ ਨੇ ਦਰਦ ਵਾਲੀ ਦਵਾਈ ਲੈ ਲਈ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

ਉਨ੍ਹਾਂ ਦੱਸਿਆ ਕਿ 25 ਦਸੰਬਰ ਤੱਕ ਉਹ ਬਿਲਕੁੱਲ ਠੀਕ ਸੀ ਅਤੇ 26 ਨੂੰ ਉਸ ਦੀ ਤਬੀਅਤ ਅਚਾਨਕ ਗੰਭੀਰ ਹੋ ਜਾਣ ’ਤੇ ਮੇਰੇ ਰਿਸ਼ਤੇਦਾਰ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮ੍ਰਿਤਕ ਬੱਚੇ ਦੀ ਦੇਹ ਇੱਥੇ ਲਿਆਉਣ ਵਿਚ ਸਹਾਇਤਾ ਕੀਤੀ ਜਾਵੇ ਤਾਂ ਜੋ ਅਸੀਂ ਬੱਚੇ ਦਾ ਆਖਰੀ ਵਾਰ ਦਾ ਮੂੰਹ ਵੇਖ ਸਕੀਏ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ

ਇਸ ਦੌਰਾਨ ਇੱਥੇ ਪੁੱਜੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਇਸ ਹੋਣਹਾਰ ਬੱਚੇ ਦੀ ਕੈਨੇਡਾ ਵਿਖੇ ਹੋਈ ਮੌਤ ਬਹੁਤ ਹੀ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਲਾਸ਼ ਨੂੰ ਇੱਥੇ ਲਿਆਉਣ ਲਈ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਅੰਬੈਸੀ ਜਾਂ ਵਿਦੇਸ਼ ਮੰਤਰਾਲਾ ਆਦਿ ਜਿੱਥੇ ਵੀ ਗੱਲ ਕਰਨੀ ਪਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ’ਚ ਵੀ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਨਵੇਂ ਸਾਲ ’ਤੇ ਹੋਵੇਗੀ ਹੱਡ ਚੀਰਵੀਂ ਠੰਡ, ਧੁੰਦ ਦੀ ਚਾਦਰ ’ਚ ਲਿਪਟੀ ਰਿਹੇਗੀ ਗੁਰੂ ਨਗਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News