ਪੰਜਾਬ 'ਚ ਖਿੜੀ ਧੁੱਪ ਨੇ ਲੋਕਾਂ ਨੂੰ ਦਿੱਤਾ ਨਿੱਘ, ਕਾਂਬੇ ਵਾਲੀ ਠੰਡ ਤੋਂ ਮਿਲੀ ਰਾਹਤ

01/27/2024 2:39:11 PM

ਚੰਡੀਗੜ੍ਹ : ਪੰਜਾਬ ਵਾਸੀਆਂ ਹੱਡ ਚੀਰਵੀਂ ਠੰਡ ਤੋਂ ਥੋੜ੍ਹੀ ਰਾਹਤ ਮਿਲ ਗਈ ਹੈ ਕਿਉਂਕਿ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਕਾਫ਼ੀ ਦਿਨਾਂ ਮਗਰੋਂ ਧੁੱਪ ਖਿੜੀ ਹੈ। ਇਸ ਧੁੱਪ ਨੇ ਠੰਡ ਤੋਂ ਥੋੜ੍ਹਾ ਨਿੱਘ ਤਾਂ ਜ਼ਰੂਰ ਦਿੱਤਾ ਹੈ ਪਰ ਕਈ ਜ਼ਿਲ੍ਹਿਆਂ 'ਚ ਅੱਜ ਵੀ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ 10 ਦਿਨਾਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ 'ਨਾਰੀਅਲ ਪਾਣੀ' ਹੋਵੇਗਾ ਮਹਿੰਗਾ! ਵੇਚਣ ਵਾਲਿਆਂ ਨੂੰ ਵੀ ਹੋਵੇਗੀ ਭਾਰੀ ਪਰੇਸ਼ਾਨੀ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 4-5 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ 'ਚ ਘੱਟੋ-ਘੱਟ ਤਾਪਮਾਨ ਵਧਣ ਵਾਲਾ ਹੈ। ਹੌਲੀ-ਹੌਲੀ ਇਹ ਤਾਪਮਾਨ 2-3 ਡਿਗਰੀ ਸੈਲਸੀਅਸ ਵਧੇਗਾ। ਇਸ ਦੇ ਨਾਲ ਕੜਾਕੇ ਦੀ ਠੰਡ ਤੋਂ ਹੋਰ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਲੁੱਟ ਦੀ ਵਾਰਦਾਤ, ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਲੁਟੇਰਿਆਂ ਨੇ ਲੁੱਟੀ ਨਕਦੀ

ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ 'ਚ ਘੱਟੋ-ਘੱਟ ਤਾਪਮਾਨ 3-6 ਡਿਗਰੀ ਸੈਲਸੀਅਸ ਵਿਚਕਾਰ ਰਹੇਗਾ। ਇਸ ਦੇ ਨਾਲ ਹੀ ਮੀਂਹ ਪੈਣ ਦੇ ਆਸਾਰ ਵੀ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

Babita

This news is Content Editor Babita