ਸੁਪਰੀਮ ਕੋਰਟ ਵੱਲੋਂ ਪੰਜਾਬ ਰਾਜਪਾਲ ਨੂੰ ਝਟਕਾ, ਵਿਧਾਨ ਸਭਾ 'ਚ ਪਾਸ ਬਿੱਲਾਂ 'ਤੇ ਜਲਦ ਫ਼ੈਸਲਾ ਲੈਣ ਦੀ ਤਾਕੀਦ

Friday, Nov 10, 2023 - 06:58 PM (IST)

ਸੁਪਰੀਮ ਕੋਰਟ ਵੱਲੋਂ ਪੰਜਾਬ ਰਾਜਪਾਲ ਨੂੰ ਝਟਕਾ, ਵਿਧਾਨ ਸਭਾ 'ਚ ਪਾਸ ਬਿੱਲਾਂ 'ਤੇ ਜਲਦ ਫ਼ੈਸਲਾ ਲੈਣ ਦੀ ਤਾਕੀਦ

ਨਵੀਂ ਦਿੱਲੀ : ਸੁਪਰੀਮ ਕੋਰਟ 'ਚ ਪੰਜਾਬ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਇਸ ਮਾਮਲੇ 'ਚ ਅਸੀਂ ਹੁਣ ਇਹ ਯਕੀਨੀ ਬਣਾਵਾਂਗੇ ਕਿ ਰਾਜਪਾਲ ਪੁਰੋਹਿਤ 19-20 ਜੂਨ 2023 ਨੂੰ ਸੱਦੇ ਗਏ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਕਾਨੂੰਨੀ ਤੌਰ 'ਤੇ ਜਾਇਜ਼ ਮੰਨਦੇ ਹੋਏ ਇਸ ਦੌਰਾਨ ਪਾਸ ਕੀਤੇ ਗਏ ਬਿੱਲਾਂ 'ਤੇ ਆਪਣਾ ਫ਼ੈਸਲਾ ਦੇਣ।

ਇਹ ਵੀ ਪੜ੍ਹੋ : ਇੰਗਲੈਂਡ ਤੋਂ ਆਏ ਪਿਓ ਨੇ ਹਥਿਆਰਾਂ ਦੀ ਨੋਕ 'ਤੇ ਆਪਣੇ ਹੀ ਪੁੱਤ ਨੂੰ ਕੀਤਾ ਅਗਵਾ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਦੱਸ ਦੇਈਏ ਕਿ ਰਾਜਪਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਸੱਦੇ ਗਏ ਵਿਧਾਨ ਸਭਾ ਦੇ ਸੈਸ਼ਨ ਨੂੰ ਗੈਰ-ਕਾਨੂੰਨੀ  ਐਲਾਨਦਿਆਂ ਇਸ ਦੌਰਾਨ ਪਾਸ ਹੋਏ ਬਿੱਲਾਂ 'ਤੇ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪੰਜਾਬ ਸਰਕਾਰ ਵੱਲੋਂ ਰਾਜਪਾਲ ਦੇ ਇਸ ਵਿਵਹਾਰ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੀ ਪਹਿਲੀ ਸੁਣਵਾਈ 6 ਨਵੰਬਰ ਨੂੰ ਰੱਖੀ ਗਈ ਸੀ, ਜਿਸ 'ਚ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਝਾੜ ਪਾਉਂਦਿਆਂ ਕਿਹਾ ਸੀ ਕਿ ਅਜਿਹੇ ਮਾਮਲੇ ਰਾਜਪਾਲ ਅਤੇ ਸੂਬਾ ਸਰਕਾਰ ਨੂੰ ਅਦਾਲਤ ਤੱਕ ਪਹੁੰਚਣ ਹੀ ਨਹੀਂ ਦੇਣੇ ਚਾਹੀਦੇ, ਸਗੋਂ ਬੈਠ ਕੇ ਇਸ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਹੁਣ ਮੁੱਖ ਚੀਫ਼ ਜਸਟਿਸ ਨੇ ਇਸ ਮਾਮਲੇ 'ਚ ਜਿੱਥੇ ਪੰਜਾਬ ਰਾਜਪਾਲ ਨੂੰ ਤਿੱਖੀ ਝਾੜ ਪਾਈ ਹੈ ਉਥੇ ਹੀ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਕਾਨੂੰਨੀ ਤੌਰ 'ਤੇ ਜਾਇਜ਼ ਮੰਨਦਿਆਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲਾਂ 'ਤੇ ਫ਼ੈਸਲਾ ਲੈਣ ਦਾ ਆਦੇਸ਼ ਦਿੱਤਾ ਹੈ।

ਇਹ ਵੀ ਪੜ੍ਹੋ : SC ਨੇ ਰਾਜਪਾਲ ਪੁਰੋਹਿਤ ਨੂੰ ਪਾਈ ਝਾੜ, ਕਿਹਾ- ਤੁਸੀਂ ਅੱਗ ਨਾਲ ਖੇਡ ਰਹੇ ਹੋ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harpreet SIngh

Content Editor

Related News