ਪੰਜਾਬ ਸਰਕਾਰ ਦੀ ਪਟੀਸ਼ਨ 'ਤੇ SC ਸਖ਼ਤ, ਰਾਜਪਾਲ ਨੂੰ ਸਵਾਲ-'ਅਦਾਲਤ ਪਹੁੰਚਣ ਮਗਰੋਂ ਹੀ ਕਿਉਂ ਹੁੰਦੀ ਹੈ ਕਾਰਵਾਈ?'

Monday, Nov 06, 2023 - 04:20 PM (IST)

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ SC ਸਖ਼ਤ, ਰਾਜਪਾਲ ਨੂੰ ਸਵਾਲ-'ਅਦਾਲਤ ਪਹੁੰਚਣ ਮਗਰੋਂ ਹੀ ਕਿਉਂ ਹੁੰਦੀ ਹੈ ਕਾਰਵਾਈ?'

ਨਵੀਂ ਦਿੱਲੀ : ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਚੱਲ ਰਹੇ ਵਿਵਾਦ ਕਾਰਨ ਸੁਪਰੀਮ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਕੀਤੀ ਗਈ। ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦੇਣ 'ਚ ਕੀਤੀ ਗਈ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮੌਕੇ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਝਾੜ ਪਾਉਂਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਕਾਰਵਾਈ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਹੀ ਕਰ ਲਈ ਜਾਣੀ ਚਾਹੀਦੀ ਹੈ। ਰਾਜਪਾਲ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਰੋਕਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

ਪੰਜਾਬ ਸਰਕਾਰ ਨੇ ਪਟੀਸ਼ਨ 'ਚ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੇ ਰਾਜਪਾਲ ਨੂੰ ਆਦੇਸ਼ ਦਿੱਤੇ ਜਾਣ। ਸੂਬਾ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਅਧਿਕਾਰੀਆਂ ਦੀ ਅਜਿਹੀ ਅਕਿਰਿਆਸ਼ੀਲਤਾ ਕਾਰਨ ਹੀ ਪ੍ਰਸ਼ਾਸਨ ਵੱਲੋਂ ਕੰਮ ਕਰਨਾ ਔਖਾ ਹੋਇਆ ਹੈ। ਵਿਧਾਨਸਭਾ ਵੱਲੋਂ ਪਾਸ ਕੀਤੇ ਗਏ ਬਿੱਲਾਂ 'ਤੇ ਸਹਿਮਤੀ ਦੇਣ 'ਚ ਰਾਜਪਾਲ ਦੇਰੀ ਕਰ ਰਹੇ ਹਨ। ਸੁਪਰੀਮ ਕੋਰਟ ਨੇ ਅੱਗੇ ਕਿਹਾ ਕਿ ਸੂਬਾ ਸਰਕਾਰਾਂ ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ 'ਤੇ ਵਾਰ-ਵਾਰ ਸੁਪਰੀਮ ਕੋਰਟ ਦਾ ਰੁਖ਼ ਕਰਦੀਆਂ ਹਨ। ਭਾਰਤੀ ਮੁੱਖ ਜੱਜ ਡੀ.ਵਾਈ. ਚੰਦਰਚੂੜ ਨੇ ਕਿਹਾ ਕਿ ਰਾਜਪਾਲਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਲੋਕਾਂ ਨੇ ਨਹੀਂ ਚੁਣਿਆ, ਤਾਂ ਉਹ ਇਸ ਤਰ੍ਹਾਂ ਦੇ ਮਾਮਲਿਆਂ ਦੇ ਅਦਾਲਤ ਤੱਕ ਪਹੁੰਚ ਜਾਣ ਤੋਂ ਬਾਅਦ ਹੀ ਕਾਰਵਾਈ ਕਿਉਂ ਕਰਦੇ ਹਨ ?

ਦੱਸ ਦੇਈਏ ਕਿ ਮਾਮਲੇ ਦੇ ਸੁਪਰੀਮ ਕੋਰਟ ਪਹੁੰਚਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣਾ ਬਿਆਨ ਬਦਲ ਕੇ 3 'ਚੋਂ 2 ਬਿੱਲਾਂ 'ਤੇ ਸਹਿਮਤੀ ਦੇ ਦਿੱਤੀ ਸੀ, ਪਰ 4 ਬਿੱਲ ਅਜੇ ਵੀ ਲਟਕ ਰਹੇ ਹਨ। ਇਸੇ ਕਾਰਨ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਖ 10 ਨਵੰਬਰ ਨੂੰ ਰੱਖੀ ਗਈ ਹੈ। ਸੁਪਰੀਮ ਕੋਰਟ 'ਚ ਅਗਲੀ ਸੁਣਵਾਈ ਦੌਰਾਨ ਰਾਜਪਾਲ ਪੁਰੋਹਿਤ ਵੱਲੋਂ ਵੀ ਆਪਣਾ ਪੱਖ ਰੱਖੇ ਜਾਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News