80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

Sunday, Jun 28, 2026 - 04:21 PM (IST)

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਇਲਾਕੇ ਦੇ ਇਕ ਪਿੰਡ 'ਚ 80 ਸਾਲਾ ਬਜ਼ੁਰਗ ਵੱਲੋਂ 8 ਸਾਲਾ ਮੁੰਡੇ ਨਾਲ ਸ਼ਰਮਨਾਕ ਕਰਤੂਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਪੁਲਸ ਨੇ ਬਜ਼ੁਰਗ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੀਨਾਨਗਰ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੀਨਾਨਗਰ ਦੇ ਇਕ ਪਿੰਡ ਤੋਂ ਮਿਲੀ ਸ਼ਿਕਾਇਤ 'ਚ ਦੱਸਿਆ ਗਿਆ ਕਿ ਇਕ 8 ਸਾਲਾ ਮੁੰਡਾ ਘਰ 'ਚ ਇਕੱਲਾ ਸੀ, ਤਾਂ ਬਿਸ਼ਨ ਸਿੰਘ ਨਾਮ ਦੇ ਇੱਕ ਵਿਅਕਤੀ, ਜਿਸਦੀ ਉਮਰ ਲਗਭਗ 80 ਸਾਲ ਹੈ, ਨੇ ਮੁੰਡੇ ਨਾਲ ਘਰ ਜਾ ਕੇ ਜ਼ਬਰਦਸਤੀ ਬਦਫੈਲੀ ਕਰਨੀ ਸ਼ੁਰੂ ਕਰ ਦਿੱਤੀ । ਜਦੋਂ ਮੁੰਡੇ ਦੀ ਮਾਂ ਘਰ ਵਿਚ ਪਹੁੰਚੀ, ਤਾਂ ਬਿਸ਼ਨ ਸਿੰਘ ਘਬਰਾ ਗਿਆ ਅਤੇ ਮੁੰਡੇ ਅਤੇ ਉਸਦੀ ਮਾਂ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਿਆ।   ਪਰਿਵਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਉਸ ਵਿਅਕਤੀ ਖਿਲਾਫ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News