ਲੱਖਾਂ ਰੁਪਏ ਲਾ ਵਿਦੇਸ਼ ਭੇਜੀ ਨੂੰਹ ਦਾ ਹੈਰਾਨੀਜਨਕ ਕਾਰਾ, ਪ੍ਰੇਸ਼ਾਨੀ 'ਚ ਪਾਇਆ ਪੂਰਾ ਪਰਿਵਾਰ

Monday, May 05, 2025 - 11:29 AM (IST)

ਲੱਖਾਂ ਰੁਪਏ ਲਾ ਵਿਦੇਸ਼ ਭੇਜੀ ਨੂੰਹ ਦਾ ਹੈਰਾਨੀਜਨਕ ਕਾਰਾ, ਪ੍ਰੇਸ਼ਾਨੀ 'ਚ ਪਾਇਆ ਪੂਰਾ ਪਰਿਵਾਰ

ਤਰਨਤਾਰਨ (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਪਤੀ ਦੇ 22 ਲੱਖ ਰੁਪਏ ਖਰਚ ਕਰਵਾ ਕੇ ਕੈਨੇਡਾ ਗਈ ਪਤਨੀ ਵੱਲੋਂ ਆਪਣੇ ਪਤੀ ਨੂੰ ਵਿਦੇਸ਼ ਲਿਜਾਣ ਤੋਂ ਮੁੱਕਰ ਜਾਣ ਅਤੇ ਧੋਖਾ ਕਰਨ ਦੇ ਦੋਸ਼ ਹੇਠ 3 ਲੋਕਾਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਸਿਮਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪਲਾਸੌਰ ਖੁਰਦ ਨੇ ਦੱਸਿਆ ਕਿ ਸਾਲ 2021 ਵਿਚ ਉਸ ਦਾ ਵਿਆਹ ਰਮਨਜੀਤ ਕੌਰ ਪੁੱਤਰੀ ਸਰਬਜੀਤ ਸਿੰਘ ਵਾਸੀ ਪਿੰਡ ਰਿਆਲੀ ਕਲਾਂ ਜ਼ਿਲ੍ਹਾ ਗੁਰਦਾਸਪੁਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੀ ਪਤਨੀ ਕੈਨੇਡਾ ਚਲੀ ਗਈ ਜਿਸ ’ਤੇ ਉਸ ਨੇ ਕਰੀਬ 22 ਲੱਖ ਰੁਪਏ ਖਰਚ ਕੀਤੇ ਪਰ ਕੈਨੇਡਾ ਜਾਣ ਤੋਂ ਬਾਅਦ ਉਸ ਦੀ ਪਤਨੀ ਆਪਣੇ ਵਾਅਦੇ ਤੋਂ ਮੁੱਕਰ ਗਈ ਅਤੇ ਜਦ ਉਸ ਨੇ ਆਪਣੀ ਪਤਨੀ ਨੂੰ ਕੈਨੇਡਾ ਬੁਲਾਉਣ ਲਈ ਕਿਹਾ ਤਾਂ ਉਸ ਨੇ ਸਾਫ਼ ਮਨ੍ਹਾਂ ਕਰ ਦਿੱਤਾ।

 ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update

ਉਸ ਦੇ ਸਹੁਰੇ ਪਰਿਵਾਰ ਨੇ ਵੀ ਉਸ ਦੀ ਇਕ ਨਹੀਂ ਸੁਣੀ ਅਤੇ ਉਲਟਾ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਉਸ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨ ’ਤੇ ਰਮਨਜੀਤ ਕੌਰ, ਬਲਵਿੰਦਰ ਕੌਰ ਅਤੇ ਸਰਬਜੀਤ ਸਿੰਘ ਵਾਸੀਆਨ ਰਿਆਲੀ ਕਲਾਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 103 ਧਾਰਾ 420, 506, 120ਬੀ-ਆਈ.ਪੀ.ਸੀ . ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News