ਕੇਂਦਰ ਵਲੋਂ ਰੱਦ ਕੀਤੀ ਪੰਜਾਬ ਦੀ ਝਾਕੀ ਬਣੇਗੀ ਸੂਬਾ ਪੱਧਰੀ ਸਮਾਰੋਹ ਦੀ ਸ਼ਾਨ
Thursday, Jan 25, 2024 - 10:35 AM (IST)
ਲੁਧਿਆਣਾ (ਗੌਤਮ) : ਦਿੱਲੀ 'ਚ ਕੌਮੀ ਪੱਧਰ 'ਤੇ ਆਯੋਜਿਤ ਕੀਤੇ ਜਾ ਰਹੇ ਗਣਤੰਤਰ ਦਿਹਾੜੇ ਦੇ ਸਮਾਰੋਹ 'ਚ ਸਾਮਲ ਕਰਨ ਲਈ ਪੰਜਾਬ ਸਰਕਾਰ ਵਲੋਂ ਭੇਜੀ ਗਈ ਝਾਕੀ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਉਸ ਝਾਕੀ ਨੂੰ ਪੰਜਾਬ ਸਰਕਾਰ ਵਲੋਂ ਆਯੋਜਿਤ ਸੂਬਾ ਪੱਧਰੀ ਸਮਾਰੋਹ 'ਚ ਸ਼ਾਮਲ ਕੀਤਾ ਗਿਆ ਹੈ। ਸ਼ਹੀਦਾਂ ਦੀ ਤਸਵੀਰ ਵਾਲੀ ਝਾਕੀ ਸੂਬਾ ਪੱਧਰੀ ਸਮਾਰੋਹ ਦੀ ਸ਼ਾਨ ਬਣੇਗੀ। ਜ਼ਿਕਰਯੋਗ ਹੈ ਕਿ ਦਿੱਲੀ 'ਚ ਆਯੋਜਿਤ ਹੋਣ ਵਾਲੇ ਸਮਾਰੋਹ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਤੋਂ ਬਾਅਦ ਕਾਫੀ ਵਿਵਾਦ ਹੋਇਆ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 5 ਦਿਨਾਂ ਲਈ ਕੋਲਡ ਡੇਅ ਦੀ ਚਿਤਾਵਨੀ, ਸੰਘਣੀ ਧੁੰਦ ਪੈਣ ਦੇ ਆਸਾਰ
ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਦੀ ਜੰਮ ਕੇ ਨਿੰਦਾ ਕੀਤੀ ਗਈ ਸੀ ਅਤੇ ਕੇਂਦਰ 'ਤੇ ਪੰਜਾਬ ਨਾਲ ਮਤਰੇਆ ਵਰਤਾਓ ਕਰਨ ਦਾ ਦੋਸ਼ ਲਾਇਆ ਗਿਆ ਸੀ। ਇਸ ਦੇ ਉਲਟ ਭਾਜਪਾ ਆਗੂਆਂ ਨੇ ਝਾਕੀ 'ਤੇ ਲੱਗੀ ਮੁੱਖ ਮੰਤਰੀ ਦੀ ਤਸਵੀਰ ਨੂੰ ਲੈ ਕੇ ਇਤਰਾਜ਼ ਜ਼ਾਹਰ ਕੀਤਾ ਸੀ।
ਇਹ ਵੀ ਪੜ੍ਹੋ : 26 ਜਨਵਰੀ ਦੇ ਮੱਦੇਨਜ਼ਰ ਪੂਰਾ ਪੰਜਾਬ ਹਾਈ ਅਲਰਟ 'ਤੇ, ਫੀਲਡ 'ਚ ਉਤਰੇ ਵੱਡੇ ਪੁਲਸ ਅਧਿਕਾਰੀ
ਕਾਫ਼ੀ ਵਿਵਾਦ ਤੋਂ ਬਾਅਦ ਵੀ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ ਪਰ ਸੂਬਾ ਪੱਧਰੀ ਸਮਾਰੋਹ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇਙ ਝਾਕੀ ਮੁੱਖ ਸਥਾਨ ਲਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8