ਸਕੂਲ ਦਾ ਕੰਮ ਨਾ ਕਰਨ 'ਤੇ ਕਸਾਈ ਬਣਿਆ ਮਾਸਟਰ, 8 ਸਾਲਾ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ

05/18/2024 5:18:45 PM

ਫਿਰੋਜ਼ਪੁਰ (ਖੁੱਲਰ) : ਮਮਦੋਟ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਛਾਂਗਾ ਰਾਏ ਉਤਾੜ ਵਿਖੇ 8 ਸਾਲਾ ਵਿਦਿਆਰਥਣ ਵੱਲੋਂ ਸਕੂਲ ਦਾ ਕੰਮ ਨਾ ਕਰਨ ਨੂੰ ਲੈ ਕੇ ਮਾਸਟਰ ਵੱਲੋਂ ਉਸ ਨਾਲ ਕੁੱਟਮਾਰ ਕਰਨ ਦੀ ਸੂਚਨਾ ਮਿਲੀ ਹੈ। ਕੁੱਟਮਾਰ ਕਰਨ ਦੇ ਨਾਲ-ਨਾਲ ਮਾਸਟਰ ਨੇ ਵਿਦਿਆਰਥਣ ਦੇ ਢਿੱਡ ਅਤੇ ਛਾਤੀ ’ਤੇ ਲੱਤਾਂ ਵੀ ਮਾਰੀਆਂ ਹਨ। ਇਸ ਸਬੰਧ ਵਿਚ ਥਾਣਾ ਮਮਦੋਟ ਪੁਲਸ ਨੇ ਉਕਤ ਮਾਸਟਰ ਖ਼ਿਲਾਫ਼ 323, 506 ਆਈਪੀਸੀ 75 ਜੁਵਨਾਇਲ ਜਸਟਿਸ ਐਕਟ 2015 ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ - ਚਿੱਟੇ ਦੇ ਨਸ਼ੇ ਕਾਰਨ ਉਜੜਿਆ ਹੱਸਦਾ ਵੱਸਦਾ ਘਰ, 2 ਬੱਚਿਆਂ ਦੇ ਪਿਓ ਦੀ ਹੋਈ ਮੌਤ, ਪਿਆ ਚੀਕ-ਚਿਹਾੜਾ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਅਮਰਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਚੱਕ ਬਾਈ ਉਰਫ ਟਾਂਗਣ ਨੇ ਦੱਸਿਆ ਕਿ ਉਸ ਦੀ ਕੁੜੀ ਰਾਜਵਿੰਦਰ ਕੌਰ ਉਮਰ 8 ਸਾਲ ਸਰਕਾਰੀ ਪ੍ਰਾਇਰੀ ਸਕੂਲ ਛਾਂਗਾ ਖੁਰਦ ਵਿਖੇ ਚੌਥੀ ਜਮਾਤ ਵਿਚ ਪੜ੍ਹਦੀ ਹੈ। ਬੱਚੀ ਨੇ ਸਕੂਲ ਤੋਂ ਆ ਕੇ ਦੱਸਿਆ ਕਿ ਮਿਤੀ 13 ਮਈ 2024 ਨੂੰ ਦੁਪਹਿਰ ਸਮੇਂ ਮਾਸਟਰ ਬਲਕਾਰ ਸਿੰਘ ਵਾਸੀ ਪਿੰਡ ਘੋੜਾ ਚੱਕ ਨੇ ਕੰਮ ਨਾ ਕਰਨ 'ਤੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੇ ਮੂੰਹ, ਮੱਥੇ ਤੇ ਚਪੇੜਾਂ ਮਾਰੀਆਂ, ਜਿਸ ਨਾਲ ਉਹ ਥੱਲੇ ਡਿੱਗ ਪਈ।

ਇਹ ਵੀ ਪੜ੍ਹੋ - ਫਾਜ਼ਿਲਕਾ 'ਚ ਵੱਡੀ ਵਾਰਦਾਤ: ਘਰ ਦੇ ਕਮਰੇ 'ਚ ਬੰਦ ਕਰ ਕੁੱਟ-ਕੁੱਟ ਕਤਲ ਕਰ 'ਤਾ ਵਿਅਕਤੀ, ਫੈਲੀ ਸਨਸਨੀ

ਇਸ ਤੋਂ ਬਾਅਦ ਮਾਸਟਰ ਨੇ ਉਸ ਦੇ ਡਿੱਗੀ ਪਈ ਦੇ ਢਿੱਡ ਅਤੇ ਛਾਤੀ ਵਿਚ ਲੱਤਾਂ ਮਾਰੀਆਂ ਅਤੇ ਸਾਰੀ ਕਲਾਸ ਦੇ ਸਾਹਮਣੇ ਉਸ ਨੂੰ ਗਾਲ੍ਹ ਮੰਦਾ ਕੀਤਾ ਅਤੇ ਧਮਕੀਆਂ ਦਿੱਤੀਆਂ। ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਕੁੜੀ ਦਾ ਇਲਾਜ ਸਿਵਲ ਹਸਪਤਾਲ ਮਮਦੋਟ ਵਿਖੇ ਚੱਲ ਰਿਹਾ ਹੈ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮਾਸਟਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News