ਬੇਰਹਿਮ ਅਧਿਆਪਕ ਨੇ ਕਲਾਸ ’ਚ ਵਿਦਿਆਰਥੀ ਦਾ ਕੁੱਟ-ਕੁੱਟ ਕੀਤਾ ਬੁਰਾ ਹਾਲ, ਵਜ੍ਹਾ ਜਾਣ ਹੋਵੋਗੇ ਹੈਰਾਨ

12/13/2023 5:31:07 PM

ਪਠਾਨਕੋਟ (ਧਰਮਿੰਦਰ ਠਾਕੁਰ) : ਇਕ ਪਾਸੇ ਸੂਬਾ ਸਰਕਾਰ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜਾਈ ਦਾ ਪੱਧਰ ਉੱਚਾ ਚੁੱਕਣ ਲਈ ਅਧਿਆਪਕਾਂ ਅਤੇ ਬੱਚਿਆਂ ਨੂੰ ਵਿਦੇਸ਼ ਦੌਰੇ ’ਤੇ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਉਥੇ ਜਾ ਕੇ ਸਿੱਖਿਆ ਦਾ ਮਹੱਤਵ ਸਮਝ ਸਕਣ ਅਤੇ ਪੜ੍ਹਾਈ ਨੂੰ ਨਵੇਕਲੇ ਤਰੀਕੇ ਨਾਲ ਕਰਕੇ ਨਵੀਂਆਂ ਬੁਲੰਦੀਆਂ ਛੂਹਣ। ਇਸ ਦੇ ਉਲਟ ਜ਼ਿਲ੍ਹਾ ਪਠਾਨਕੋਟ ਦੇ ਬੁੰਗਲ ਬਧਾਨੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਤਸਵੀਰਾਂ ਕੁਝ ਹੋਰ ਹੀ ਵੇਖਣ ਨੂੰ ਮਿਲ ਰਹੀਆਂ ਹਨ। ਜ਼ਿਲ੍ਹੇ ਦੇ ਇਸ ਸਕੂਲ ਵਿਚ ਪੰਜਾਬੀ ਦੇ ਅਧਿਆਪਕ ਨੇ ਮਹਿਜ਼ ਹੱਸਣ ਕਰਕੇ ਸਕੂਲ ਦੇ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ ਜਿਸ ਵਿਚ 12ਵੀ ਦੇ ਵਿਦਿਆਰਥੀ ਦੇ ਕਨ ਦਾ ਪਰਦਾ ਫਟ ਗਿਆ ਜਿਸ ਦਾ ਸਰਕਾਰੀ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਜਦੋਂ ਸਬੰਧਤ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕਰਨੀ ਚਾਹੀ ਤਾਂ ਉਹ ਸਕੂਲ ’ਚ ਨਹੀਂ ਮਿਲੇ। 

ਇਹ ਵੀ ਪੜ੍ਹੋ : ਵਿਦੇਸ਼ ਦੀ ਚਾਹਤ ’ਚ ਪਵਿੱਤਰ ਰਿਸ਼ਤਿਆਂ ਨਾਲ ਨੌਜਵਾਨ ਕਰ ਰਹੇ ਖਿਲਵਾੜ, ਹੈਰਾਨ ਹੋਵੋਗੇ ਘਟਨਾ ਜਾਣ ਕੇ

ਇਸ ਸਬੰਧੀ ਜਦੋਂ ਪੀੜਤ ਵਿਦਿਆਰਥੀ ਦੇ ਪਿਤਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਦਿਹਾੜੀ ਲਗਾਉਣ ਦਾ ਕੰਮ ਕਰਦਾ ਹੈ ਅਤੇ ਸ਼ਾਮ ਨੂੰ ਜਦੋਂ ਉਹ ਘਰ ਵਾਪਸ ਪਰਤਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦੇ ਬੇਟੇ ਨੂੰ ਸਕੂਲ ਦੇ ਅਧਿਆਪਕ ਵਲੋਂ ਕੁਟਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦ ਉਹ ਇਲਾਜ ਲਈ ਗਏ ਤਾਂ ਪਤਾ ਲੱਗਾ ਕਿ ਬੇਟੇ ਦੇ ਕੰਨ ਦਾ ਪਰਦਾ ਫਟ ਚੁੱਕਾ ਹੈ। ਵਿਦਿਆਰਥੀ ਨੇ ਪਿਤਾ ਨੇ ਅਧਿਆਪਕ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਕਿਸੇ ਹੋਰ ਵਿਦਿਆਰਥੀ ’ਤੇ ਅਜਿਹਾ ਤਸ਼ੱਦਤ ਨਾ ਹੋ ਸਕੇ। 

ਇਹ ਵੀ ਪੜ੍ਹੋ : ਜਲੰਧਰ ਦੇ ਪੌਸ਼ ਇਲਾਕੇ ’ਚ ਔਰਤ ਨੂੰ ਲੁੱਟ ਕੇ ਭੱਜਾ ਸਿੱਖੀ ਸਰੂਪ ਧਾਰਨ ਕੀਤਾ ਲੁਟੇਰਾ ਕਾਬੂ, ਤਲਾਸ਼ੀ ਦੌਰਾਨ ਉੱਡੇ ਹੋਸ਼

ਕੀ ਕਹਿਣਾ ਹੈ ਡਾਕਟਰ ਦਾ

ਦੂਜੇ ਪਾਸੇ ਇਸ ਸਬੰਧੀ ਜਦੋਂ ਡਾਕਟਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਇਕ ਬੱਚਾ ਇਲਾਜ ਕਰਵਾਉਣ ਲਈ ਆਇਆ ਹੈ, ਜਿਸ ਵੱਲੋਂ ਦੱਸਿਆ ਗਿਆ ਕਿ ਅਧਿਆਪਕ ਨੇ ਉਸ ਨੂੰ ਕੁੱਟਿਆ ਹੈ ਜਿਸ ਕਰਕੇ ਉਸ ਨੂੰ ਸੁਣਨ ’ਚ ਪ੍ਰੇਸ਼ਾਨੀ ਹੋ ਰਹੀ ਹੈ ਜਿਸ ਦੇ ਚੱਲਦੇ ਸਾਡੇ ਵਲੋਂ ਮੁੱਢਲਾ ਇਲਾਜ ਕਰਕੇ ਮਰੀਜ਼ ਨੂੰ ਪਠਾਨਕੋਟ ਸਿਵਲ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਬਿਜਲੀ-ਪਾਣੀ ਦੀ ਬਰਬਾਦੀ ਰੋਕਣ ਲਈ ਵੱਡਾ ਕਦਮ ਚੁੱਕਣ ਦੀ ਤਿਆਰੀ, ਟਿਊਬਵੈੱਲ ’ਤੇ ਲੱਗਣਗੇ ਟਾਈਮਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh