ਅਧਿਆਪਕਾਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

Sunday, Oct 22, 2017 - 06:13 AM (IST)

ਮੁਕੇਰੀਆਂ, (ਨਾਗਲਾ)- ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ 800 ਸਕੂਲਾਂ ਨੂੰ ਬੰਦ ਕਰਨ ਦੇ ਨਾਲ-ਨਾਲ ਹੋਰ ਸਕੂਲਾਂ 'ਚ ਮਰਜ ਕਰਨ ਸਬੰਧੀ ਲਏ ਫੈਸਲੇ ਦੇ ਵਿਰੋਧ 'ਚ ਅੱਜ ਪ੍ਰਾਇਮਰੀ ਅਧਿਆਪਕਾਂ ਵੱਲੋਂ ਜੀ. ਟੀ. ਯੂ. ਆਗੂ ਜਸਵੰਤ ਸਿੰਘ ਦੀ ਅਗਵਾਈ ਵਿਚ ਸਥਾਨਕ ਮਾਤਾ ਰਾਣੀ ਚੌਕ 'ਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ।
ਇਸ ਤੋਂ ਪਹਿਲਾਂ ਯੂਨੀਅਨ ਦੀ ਮੀਟਿੰਗ ਦੌਰਾਨ ਆਗੂਆਂ ਪਰਸ ਰਾਮ, ਬਲਕਾਰ ਸਿੰਘ ਪੁਰੀਕਾ, ਪ੍ਰਦੁੱਮਣ ਮਲਹੋਤਰਾ, ਸਤੀਸ਼ ਕੁਮਾਰ ਆਦਿ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਇਸ ਤੁਗਲਕੀ ਫਰਮਾਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਫੈਸਲੇ ਨਾਲ ਜਿਥੇ ਗਰੀਬਾਂ ਦੇ ਲਗਭਗ 14000 ਬੱਚੇ ਪ੍ਰਭਾਵਿਤ ਹੋਣਗੇ, ਉਥੇ ਹੀ 1000 ਕੁੱਕ ਬੀਬੀਆਂ ਦਾ ਰੋਜ਼ਗਾਰ ਵੀ ਜਾਂਦਾ ਰਹੇਗਾ ਅਤੇ ਬੱਚਿਆਂ ਤੇ ਅਧਿਆਪਕਾਂ ਨੂੰ ਵੀ ਘਰਾਂ ਤੋਂ ਦੂਰ ਜਾਣਾ ਪਵੇਗਾ। 
ਇਸ ਮੌਕੇ ਮੈਡਮ ਜਤਿੰਦਰ ਕੌਰ, ਭੁਪਿੰਦਰ ਕੌਰ, ਲਵਲੀਨ, ਦਿਸ਼ਾ, ਪ੍ਰਿਅੰਕਾ ਆਦਿ ਵੀ ਮੌਜੂਦ ਸਨ। 
ਭੂੰਗਾ, (ਭਟੋਆ)-ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਜਾਰੀ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਨਾਦਰਸ਼ਾਹੀ ਫਰਮਾਨ ਨਾਲ ਪੰਜਾਬ ਦੇ ਸਮੁੱਚੇ ਅਧਿਆਪਕ ਵਰਗ ਤੇ ਸਰਕਾਰੀ ਸਿੱਖਿਆ ਨੂੰ ਬਚਾਉਣ ਵਾਲੀਆਂ ਲੋਕ-ਪੱਖੀ ਧਿਰਾਂ ਦੇ ਮਨਾਂ ਅੰਦਰ ਨਿਰਾਸ਼ਾ ਤੇ ਰੋਸ ਦੀ ਲਹਿਰ ਪੈਦਾ ਹੋ ਗਈ ਹੈ। ਸੂਬੇ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਹਿੱਤਾਂ ਲਈ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਪੰਜਾਬ ਦੀਆਂ ਵੱਖ-ਵੱਖ ਧਿਰਾਂ ਦੇ ਸਹਿਯੋਗ ਨਾਲ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਉਕਤ ਫੈਸਲੇ ਖਿਲਾਫ਼ ਸੰਘਰਸ਼ ਦਾ ਐਲਾਨ ਕਰਦਿਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਆਪਣੇ ਰੋਸ ਦਾ ਵਿਖਾਵਾ ਕੀਤਾ।
ਇਸ ਮੌਕੇ ਜਥੇਬੰਦੀ ਦੀ ਹੁਸ਼ਿਆਰਪੁਰ ਇਕਾਈ ਦੇ ਜ਼ਿਲਾ ਪ੍ਰਧਾਨ ਪ੍ਰਿ.ੰ ਅਮਨਦੀਪ ਸ਼ਰਮਾ, ਸੰਯੁਕਤ ਸਕੱਤਰ ਅਜੀਬ ਦਿਵੇਦੀ, ਬਲਾਕ ਭੂੰਗਾ ਦੇ ਪ੍ਰਧਾਨ ਕਮਲਦੀਪ ਸਿੰਘ, ਨਵਤੇਜ ਸਿੰਘ, ਵਿਕਰਮ ਡਡਵਾਲ, ਯਸ਼ਪਾਲ ਸਿੰਘ, ਮਨਜੀਤ ਸਿੰਘ, ਰਵਿੰਦਰ ਸਿੰਘ, ਰਾਹੁਲ ਧਨੋਤਾ, ਪੰਕਜ ਮਹਿਤਾ, ਨਰੇਸ਼ ਕੁਮਾਰ, ਅਨੁਪਮ ਰਤਨ, ਮਹਿੰਦਰ ਸਿੰਘ, ਜਸਵਿੰਦਰ ਪਾਲ, ਪਾਖਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।
ਬੁੱਲ੍ਹੋਵਾਲ/ ਹੁਸ਼ਿਆਰਪੁਰ, (ਜਸਵਿੰਦਰਜੀਤ)-ਪੰਜਾਬ ਸਰਕਾਰ ਵੱਲੋਂ ਰਾਜ ਦੇ 20 ਤੋਂ ਘੱਟ ਬੱਚਿਆਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰ ਕੇ ਨੇੜਲੇ ਸਕੂਲਾਂ 'ਚ ਰਲੇਵਾਂ ਕਰਨ ਦੇ ਮਾਰੂ ਫੈਸਲੇ ਵਿਰੁੱਧ ਅੱਜ ਬਲਾਕ ਬੁੱਲ੍ਹੋਵਾਲ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਅਧਿਆਪਕ ਆਗੂ ਅਜੀਬ ਦਿਵੇਦੀ ਦੀ ਅਗਵਾਈ ਵਿਚ ਬੁਲ੍ਹੋਵਾਲ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ । 
ਇਸ ਮੌਕੇ ਆਪਣੇ ਸੰਬੋਧਨ ਵਿਚ ਅਜੀਬ ਦਿਵੇਦੀ, ਉਂਕਾਰ ਸਿੰਘ ਸੂਸ ਅਧਿਆਪਕ ਦਲ, ਹਰਜਾਪ ਸਿੰਘ ਆਦਿ ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰ ਰਹੀ ਹੈ ਅਤੇ ਦੂਜੇ ਪਾਸੇ ਸਕੂਲ ਬੰਦ ਕੀਤੇ ਜਾ ਰਹੇ ਹਨ। ਬਲਾਕ ਬੁੱਲ੍ਹੋਵਾਲ ਦੇ ਜਿਨ੍ਹਾਂ ਸਕੂਲਾਂ ਦਾ ਰਲੇਵਾਂ ਕੀਤਾ ਗਿਆ ਹੈ, ਦੀ ਆਪਸੀ ਦੂਰੀ ਬਹੁਤ ਜ਼ਿਆਦਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਜੇਕਰ ਸਰਕਾਰ ਨੇ ਆਪਣਾ ਇਹ ਫੈਸਲਾ ਵਾਪਸ ਨਾ ਲਿਆ ਤਾਂ ਇਸ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ। 
ਇਸ ਮੌਕੇ ਅਸ਼ੋਕ ਕੁਮਾਰ ਬਲਾਕ ਸਕੱਤਰ, ਜਸਵਿੰਦਰ ਪਾਲ, ਸੁਖਵਿੰਦਰ ਸਿੰਘ ਸਹੋਤਾ, ਮਹਿੰਦਰ ਸਿੰਘ, ਹਰਜਾਪ ਸਿੰਘ, ਰਤਨ ਚੰਦ, ਪਿਆਰਾ ਰਾਮ, ਦਵਿੰਦਰ ਸਿੰਘ, ਬਲਜਿੰਦਰ ਸਿੰਘ, ਰੇਸ਼ਮ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਰਜਨੀਸ਼ ਕੁਮਾਰ, ਸੋਮ ਪਾਲ, ਗਿਆਨ ਸਿੰਘ, ਪਰਮਿੰਦਰ ਸਿੰਘ, ਨਰੇਸ਼ ਕੁਮਾਰ, ਮੁਨੀਸ਼ ਨਈਅਰ, ਹਰਜੀਤ ਸਿੰਘ  ਆਦਿ ਅਧਿਆਪਕ ਹਾਜ਼ਰ ਸਨ।


Related News