ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਇਤਿਹਾਸਿਕ ਬੇਰੀਆਂ ਦੀ ਸਾਂਭ-ਸੰਭਾਲ ਲਈ ਪਹੁੰਚੀ ਟੀਮ
Friday, Apr 05, 2024 - 04:16 PM (IST)
ਅੰਮ੍ਰਿਤਸਰ (ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਇਤਿਹਾਸਿਕ ਬੇਰੀਆਂ ਦੀ ਸਾਂਭ-ਸੰਭਾਲ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਟੀਮ ਵੱਲੋਂ ਪਹੁੰਚ ਕੇ ਦੇਖਭਾਲ ਲਈ ਅਹਿਮ ਉਪਰਾਲੇ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਂਝੇ ਤੌਰ ਤੇ ਇਹ ਇਤਿਹਾਸਿਕ ਬੇਰੀਆਂ ਦੀ ਸਾਂਭ ਸੰਭਾਲ ਲਈ ਕੰਮ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ- ਮਾਂ, ਭਾਬੀ ਤੇ ਮਾਸੂਮ ਭਤੀਜੇ ਦਾ ਕਾਤਲ ਆਇਆ ਸਾਹਮਣੇ, ਬੱਚੇ 'ਤੇ ਲਾਏ ਘਿਣਾਉਣੇ ਇਲਜ਼ਾਮ, ਜਾਣ ਕੇ ਹੋਵੋਗੇ ਹੈਰਾਨ
ਉਨ੍ਹਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ 400 ਸਾਲ ਤੋਂ ਉੱਪਰ ਬੇਰ ਬਾਬਾ ਬੁੱਢਾ ਸਾਹਿਬ ਅਤੇ ਦੁੱਖ ਭੰਜਨੀ ਬੇਰੀ ਸਾਹਿਬ ਦੀ ਸੰਭਾਲ ਵਾਸਤੇ ਪਹੁੰਚੀ ਟੀਮ ਵੱਲੋਂ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਡੀ ਟੀਮ ਵੱਲੋਂ ਬੇਰੀਆਂ ਵਿੱਚ ਸੁੱਕੀ, ਬਿਮਾਰ ਅਤੇ ਕੀੜਾ ਲੱਗੀਆਂ ਟਾਹਣੀਆਂ ਦੀ ਕਾਟ ਸ਼ਾਂਟ ਕੀਤੀ ਗਈ ਹੈ ਤਾਂ ਜੋ ਇਸ ਵਿੱਚੋਂ ਬਿਮਾਰੀ ਲਗਾਉਣ ਵਾਲਾ ਕੀੜਾ ਖ਼ਤਮ ਕੀਤਾ ਜਾ ਸਕੇ। ਜਿਸ ਕਾਰਨ ਬੇਰੀਆਂ ਨੂੰ ਕੋਈ ਹੋਰ ਨੁਕਸਾਨ ਨਾ ਪਹੁੰਚ ਸਕੇ। ਉਹਨਾਂ ਨੇ ਦੱਸਿਆ ਕਿ ਖਾਸ ਕਰਕੇ ਬੇਰੀਆਂ ਦੇ ਫਲ ਲੱਗਣ ਤੋਂ ਬਾਅਦ ਇਨ੍ਹਾਂ ਦੇ ਪੱਤੇ ਝੜ ਜਾਂਦੇ ਹਨ ਅਤੇ ਲੱਕੜ ਵਿੱਚ ਵੀ ਕਮਜ਼ੋਰੀ ਆ ਜਾਂਦੀ ਹੈ। ਜਿਸ ਕਾਰਨ ਇਸ ਵਿੱਚੋਂ ਕੀੜਾ ਲੱਗੀ ਲੱਕੜ ਨੂੰ ਛਾਂਟ ਕੇ ਇਸ ਉੱਤੇ ਜੈਵਿਕ ਦਵਾਈ ਦਾ ਸਪਰੇ ਕੀਤਾ ਜਾਂਦਾ ਹੈ ਅਤੇ ਇਸ ਉੱਤੇ ਪੂਰੀ ਤਰ੍ਹਾਂ ਨਾਲ ਧੁੱਪ ਦਾ ਪੈਣਾ ਵੀ ਜ਼ਰੂਰੀ ਹੁੰਦਾ ਹੈ। ਜਿਸ ਨਾਲ ਇਹਨਾਂ ਦੀ ਉਮਰ ਹੋਰ ਵੀ ਵੱਧ ਜਾਂਦੀ ਹੈ।
ਇਹ ਵੀ ਪੜ੍ਹੋ- ਆਪਣੇ ਘਰ ਨਹੀਂ ਹੋਇਆ ਮੁੰਡਾ, ਜਾਇਦਾਦ ਭਰਾ ਕੋਲ ਨਾ ਚਲੀ ਜਾਵੇ, ਇਸ ਲਈ ਕੀਤਾ ਮਾਂ, ਭਤੀਜੇ ਤੇ ਭਾਬੀ ਦਾ ਕਤਲ
ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਡੀ ਟੀਮ ਵੱਲੋਂ ਪੰਜਾਬ ਅਤੇ ਹੋਰ ਸਟੇਟਾਂ ਵਿੱਚ ਵੀ ਇਤਿਹਾਸਿਕ ਗੁਰਦੁਆਰੇ ਸਾਹਿਬਾਂ ਵਿੱਚ ਲੱਗੇ ਪੁਰਾਣੇ ਇਤਿਹਾਸਿਕ ਦਰਖਤਾਂ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਜਾ ਰਹੀ ਹੈ। ਇਨ੍ਹਾਂ ਵੱਲੋਂ ਟੀਮ ਹੋਰ ਜਿੰਨੇ ਵੀ ਇਤਿਹਾਸਿਕ ਗੁਰਦੁਆਰੇ ਜਿਸ ਤਰ੍ਹਾਂ ਗੁਰਦੁਆਰਾ ਬੇਰ ਸਾਹਿਬ , ਗੁਰਦੁਆਰਾ ਟਿਕਾਣਾ ਸਾਹਿਬ, ਗੁਰਦੁਆਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਹੋਰ ਵੀ ਐੱਸਜੀਪੀਸੀ ਦੇ ਗੁਰਦੁਆਰਿਆਂ ਵਿੱਚ ਇਤਿਹਾਸਿਕ ਦਰਖ਼ਤਾਂ ਦੀ ਸੇਵਾ ਜ਼ਿੰਮੇਵਾਰੀ ਲੁਧਿਆਣੇ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕਰ ਰਹੀ ਹੈ। ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਇਹਨਾਂ ਇਤਿਹਾਸਿਕ ਬੇਰੀਆਂ ਨੂੰ ਪ੍ਰਸ਼ਾਦ ਖਾਣ ਤੋਂ ਬਾਅਦ ਥਿੰਦੇ ਵਾਲੇ ਹੱਥ ਨਾ ਲਗਾਏ ਜਾਣ ਅਤੇ ਨਾ ਹੀ ਇਹਨਾਂ ਦੀਆਂ ਜੜਾਂ ਵਿੱਚ ਲੂਣ ਦੇ ਪੈਗਟ ਰੱਖੇ ਜਾਣ, ਉਹਨਾਂ ਕਿਹਾ ਕਿ ਕਈ ਵਾਰ ਸ਼ਰਧਾਲੂ ਸ਼ਰਧਾ ਨਾਲ ਲੂਣ ਦੇ ਪੈਗਟ ਇੱਥੇ ਰੱਖ ਜਾਂਦੇ ਹਨ। ਜੇਕਰ ਇਹਨਾਂ ਵਿੱਚੋਂ ਇੱਕ ਵੀ ਪੈਗਟ ਖੁੱਲ ਜਾਵੇ ਤਾਂ ਵੱਡਾ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਪਰਿਵਾਰ ਤੋਂ ਖੋਹ ਲਏ ਨੌਜਵਾਨ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8