ਮੌਸਮ ਵਿਭਾਗ ਦਾ ਰੈੱਡ ਅਲਰਟ, ਗੁਰੂ ਨਗਰੀ ’ਚ ਲੋਹੜੀ ਮੌਕੇ ਸ਼ਾਮ ਨੂੰ ਤਾਪਮਾਨ 1 ਡਿਗਰੀ ਤੱਕ ਹੋਣ ਦੀ ਸੰਭਾਵਨਾ

Saturday, Jan 13, 2024 - 06:38 PM (IST)

ਅੰਮ੍ਰਿਤਸਰ (ਰਮਨ)- ਗੁਰੂ ਨਗਰੀ ਵਿਚ ਇਸ ਸਮੇਂ ਕਹਿਰ ਦੀ ਠੰਡ ਪੈ ਰਹੀ ਹੈ। ਜਨਵਰੀ ਮਹੀਨੇ ਦੀ ਠੰਡ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਸ਼ਹਿਰ ’ਚ ਬਰਫਬਾਰੀ ਤਾਂ ਨਹੀਂ ਹੋਈ ਪਰ ਤਾਪਮਾਨ ’ਚ ਕਾਫੀ ਗਿਰਾਵਟ ਆਈ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ ਅਤੇ ਲੋਕ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਰਦੀਆਂ ਦੇ ਮੌਸਮ ’ਚ ਜਨਵਰੀ ਮਹੀਨੇ ਦਾ ਸ਼ੁੱਕਰਵਾਰ ਸਭ ਤੋਂ ਠੰਡਾ ਦਿਨ ਰਿਹਾ ਹੈ, ਉਥੇ ਹੀ ਮੌਸਮ ਵਿਭਾਗ ਨੇ ਰੈੱਡ ਅਲਰਟ ਵੀ ਜਾਰੀ ਕੀਤਾ ਹੈ ਕਿ 13 ਤਰੀਕ ਤੱਕ ਪੰਜਾਬ ਦੇ ਕਈ ਸ਼ਹਿਰਾਂ ’ਚ ਕੜਾਕੇ ਦੀ ਠੰਡ ਅਤੇ ਧੁੰਦ ਰਹੇਗੀ। ਸ਼ੁੱਕਰਵਾਰ ਨੂੰ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 1.4 ਡਿਗਰੀ ਅਤੇ ਵੱਧ ਤੋਂ ਵੱਧ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਲੋਹੜੀ ’ਤੇ ਤਾਪਮਾਨ ਸ਼ਾਮ ਤੱਕ1 ਡਿਗਰੀ ਜਾਂ ਇਸ ਤੋਂ ਘੱਟ ਤੱਕ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ : ਲੋਹੜੀ ਮੌਕੇ ਛਿੜੀ ਕੰਬਣੀ, ਸ਼ਿਮਲਾ ਤੇ ਡਲਹੌਜ਼ੀ ਨਾਲੋਂ ਵੀ ਠੰਡਾ ਰਿਹਾ ਗੁਰਦਾਸਪੁਰ, ਇਨ੍ਹਾਂ ਸ਼ਹਿਰਾਂ ਲਈ ਅਲਰਟ ਜਾਰੀ

ਅੰਮ੍ਰਿਤਸਰ ’ਚ ਲੋਹੜੀ ਬਹੁਤ ਮਸ਼ਹੂਰ ਹੈ, ਉਥੇ ਹੀ ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਹਰ ਸਾਲ ਲੋਹੜੀ ਦੇ ਤਿਉਹਾਰ ’ਤੇ ਜਾਂ ਤਾਂ ਮੀਂਹ ਪੈਂਦਾ ਹੈ ਜਾਂ ਫਿਰ ਹਵਾ ਨਹੀਂ ਚੱਲਦੀ, ਜਿਸ ਕਾਰਨ ਪਤੰਗ ਉਡਾਉਣ ਵਾਲੇ ਲੋਕ ਨਿਰਾਸ਼ ਹੋ ਜਾਂਦੇ ਹਨ। ਲੋਕ ਸਵੇਰ ਤੋਂ ਹੀ ਘਰਾਂ ਦੀਆਂ ਛੱਤਾਂ ’ਤੇ ਚੜ੍ਹ ਕੇ ਡੀਜੇ ਵਜਾਉਂਦੇ ਹਨ ਅਤੇ ਪਤੰਗ ਉਡਾਉਂਦੇ ਹਨ ਪਰ ਇਸ ਵਾਰ ਠੰਡ ਬਹੁਤ ਹੀ ਪੈ ਰਹੀ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, ਧਾਰਮਿਕ ਸਥਾਨਾਂ ਤੋਂ ਪਰਤ ਰਹੇ 4 ਨੌਜਵਾਨਾਂ ਦੀ ਮੌਤ

ਦੇਰੀ ਨਾਲ ਪਹੁੰਚ ਰਹੀਆਂ ਹਨ ਟ੍ਰੇਨਾਂ ਅਤੇ ਉਡਾਣਾਂ

ਪੰਜਾਬ ’ਚ ਇਸ ਵਾਰ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਟ੍ਰੇਨਾਂ ਅਤੇ ਉਡਾਣਾਂ ਦੇਰੀ ਨਾਲ ਪਹੁੰਚ ਰਹੀਆਂ ਹਨ। ਹਰ ਰੋਜ਼ ਕਈ ਟ੍ਰੇਨਾਂ ਸਮੇਂ ਤੋਂ ਲੇਟ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਉਡਾਣਾਂ ਦੇਰੀ ਨਾਲ ਪਹੁੰਚ ਰਹੀਆਂ ਹਨ ਜਾਂ ਰੱਦ ਹੋ ਰਹੀਆਂ ਹਨ, ਜਿਸ ਕਾਰਨ ਸ਼ਹਿਰ ’ਚ ਸੈਲਾਨੀਆਂ ਦੀ ਗਿਣਤੀ ਵੀ ਕਾਫ਼ੀ ਘੱਟ ਗਈ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਮੁਕੱਦਮਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News