ਕ੍ਰਿਸਮਸ ਮਨਾਉਣ ਗਏ ਪਰਿਵਾਰ ਦੇ ਘਰ ''ਚ ਹੋਈ 50 ਹਜ਼ਾਰ ਦੀ ਨਕਦੀ ਦੀ ਚੋਰੀ

Monday, Dec 25, 2023 - 04:48 PM (IST)

ਕ੍ਰਿਸਮਸ ਮਨਾਉਣ ਗਏ ਪਰਿਵਾਰ ਦੇ ਘਰ ''ਚ ਹੋਈ 50 ਹਜ਼ਾਰ ਦੀ ਨਕਦੀ ਦੀ ਚੋਰੀ

ਟਾਂਡਾ ਉੜਮੁੜ (ਪਰਮਜੀਤ ਮੋਮੀ) - ਬੀਤੀ ਰਾਤ ਚੋਰਾਂ ਨੇ ਚੰਡੀਗੜ੍ਹ ਕਲੋਨੀ ਟਾਂਡਾ 'ਚ ਕ੍ਰਿਸਮਿਸ ਮਨਾਉਣ ਲਈ ਚਰਚ ਗਏ ਇੱਕ ਪਰਿਵਾਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਨਕਦੀ ਦੀ ਚੋਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੋਰੀ ਦਾ ਸ਼ਿਕਾਰ ਹੋਏ ਸਤਪਾਲ ਸਿੰਘ ਦੀ ਪਤਨੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 9 ਵਜੇ ਆਪਣੀ ਨੂੰਹ ਨਾਲ ਮਿਲ ਕੇ ਆਪਣੇ ਘਰ ਨੂੰ ਤਾਲਾ ਲਗਾ ਕੇ ਟਾਂਡਾ ਕ੍ਰਿਸਮਿਸ ਮਨਾਉਣ ਲਈ ਚਰਚ ਗਈ ਹੋਈ ਸੀ।

ਇਹ ਵੀ ਪੜ੍ਹੋ : ਲੋਕਾਂ ਨੂੰ ਮਿਲ ਰਹੀ ਮੁਫ਼ਤ ਬਿਜਲੀ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਵੱਡਾ ਬਿਆਨ

ਅੱਗੇ ਦੱਸਿਆ, ਜਦੋਂ ਉਹ ਦੇਰ ਰਾਤ ਘਰ ਆਈ ਤਾਂ ਉਸ ਨੇ ਦੇਖਿਆ ਕਿ ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਨੇ ਛੱਤ ਦੀ ਮੌਂਟੀ ਦੇ ਦਰਵਾਜ਼ੇ ਦਾ ਤਾਲਾ ਤੋੜਿਆ ਅਤੇ ਘਰ 'ਚ ਪਈ ਅਲਮਾਰੀ ਦਾ ਤਾਲਾ ਤੋੜ ਕੇ ਕਰੀਬ 50 ਹਜ਼ਾਰ ਦੀ ਨਗਦੀ ਤੇ ਹੋਰ ਸਮਾਨ ਚੋਰੀ ਕਰ ਲਿਆ। ਇਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ। ਪੁਲਸ ਜਾਂਚ 'ਚ ਜੁਟੀ ਹੋਈ ਹੈ।  

ਇਹ ਵੀ ਪੜ੍ਹੋ : ਪਾਵਰਕਾਮ ’ਚ ਨਵੀਂ ਪਾਲਿਸੀ ਲਾਗੂ, ਇਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਵਿੱਤੀ ਲਾਭ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News