ਵੱਡੀ ਖ਼ਬਰ : ਪੰਜਾਬ ਦੇ ਇਸ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Tuesday, Dec 27, 2022 - 06:39 PM (IST)

ਵੱਡੀ ਖ਼ਬਰ : ਪੰਜਾਬ ਦੇ ਇਸ 5 ਸਟਾਰ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ (ਰਾਜ) : ਫਿਰੋਜ਼ਪੁਰ ਰੋਡ ਸਥਿਤ ਪੰਜ ਸਿਤਾਰਾ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਇਸ ਧਮਕੀ ਤੋਂ ਬਾਅਦ ਪੁਲਸ ਐਕਸ਼ਨ ’ਚ ਆ ਗਈ ਹੈ ਅਤੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇਥੋਂ ਤਕ ਕਿ ਪੂਰੇ ਲੁਧਿਆਣਾ ਦੀ ਪੁਲਸ ਫੋਰਸ ਹੋਟਲ ਦੇ ਬਾਹਰ ਤਾਇਨਾਤ ਕਰ ਦਿੱਤੀ ਗਈ ਹੈ। ਪੁਲਸ ਵਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਕੈਨੇਡਾ ਪਹੁੰਚ ਕੇ ਨੂੰਹ ਨੇ ਬਦਲੇ ਰੰਗ, ਕਰਤੂਤਾਂ ਦੇਖ ਸਹੁਰਿਆਂ ਦੇ ਉੱਡ ਗਏ ਹੋਸ਼

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਪੱਤਰ ਰਾਹੀਂ ਜਾਂ ਸੋਸ਼ਲ ਮੀਡੀਆ ਜ਼ਰੀਏ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਹ ਅਫਵਾਹ ਹੈ ਜਾਂ ਸੱਚ ਇਸ ਪੂਰੇ ਘਟਨਾਕ੍ਰਮ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨਾਲ ਦੇਖਦੇ ਹੋਏ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਦੂਜੇ ਪਾਸੇ ਇਸ ਸਾਰੇ ਮਾਮਲੇ ਤੋਂ ਮੀਡੀਆ ਨੂੰ ਦੂਰ ਰੱਖਿਆ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਅਗਲੇ ਪੰਜ ਦਿਨਾਂ ਦੌਰਾਨ ਕੜਾਕੇ ਦੀ ਠੰਡ ਪੈਣ ਦਾ ਖ਼ਦਸ਼ਾ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News