ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

Saturday, Jun 08, 2024 - 06:36 PM (IST)

ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਤਰਨਤਾਰਨ (ਰਮਨ)- ਕੁੜੀ ਵੱਲੋਂ ਵੀਡੀਓ ਕਾਲ ਰਾਹੀਂ ਅਸ਼ਲੀਲ ਵੀਡੀਓ ਰਿਕਾਰਡ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦਿੰਦੇ ਹੋਏ 3 ਲੱਖ 94 ਹਜ਼ਾਰ 500 ਰੁਪਏ ਦੀ ਆਨਲਾਈਨ ਠੱਗੀ ਮਾਰਨ ਦੇ ਮਾਮਲਾ ਸਾਹਮਣੇ ਆਇਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਬਲਬੀਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਚੋਹਲਾ ਸਾਹਿਬ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨਾਲ ਅਸ਼ਲੀਲ ਵੀਡੀਓ ਕਾਲ ਕਰਦੇ ਹੋਏ ਕਰੀਬ 4 ਲੱਖ ਰੁਪਏ ਦੀ ਆਨਲਾਈਨ ਠੱਗੀ ਮਾਰੀ ਗਈ ਹੈ, ਜਿਸ ਸਬੰਧੀ ਐੱਸ. ਐੱਸ. ਪੀ. ਵੱਲੋਂ ਇਸ ਮਾਮਲੇ ਦੀ ਜਾਂਚ ਉੱਪ ਕਪਤਾਨ ਪੁਲਸ ਪੀ. ਬੀ. ਆਈ. ਆਰਥਿਕ ਅਪਰਾਧ ਸਾਈਬਰ ਕ੍ਰਾਈਮ ਤਰਨਤਾਰਨ ਵੱਲੋਂ ਕਰਵਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ। ਇਸ ਮਾਮਲੇ ਦੀ ਅਧਿਕਾਰੀ ਵੱਲੋਂ ਕੀਤੀ ਗਈ ਜਾਂਚ ’ਚ ਇਹ ਗੱਲ ਸਾਹਮਣੇ ਆਈ ਕਿ ਬਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨਿਧਾਣਾ ਗੁਰੂ ਹਰਸਹਾਏ ਫਿਰੋਜ਼ਪੁਰ ਵੱਲੋਂ ਕਿਸੇ ਅਣਜਾਨ ਕੁੜੀ ਪਾਸੋਂ ਬਲਬੀਰ ਸਿੰਘ ਪੁੱਤਰ ਸੇਵਾ ਸਿੰਘ ਨੂੰ ਵੀਡੀਓ ਕਾਲ ਕਰਵਾ ਕੇ ਅਸ਼ਲੀਲ ਵੀਡੀਓ ਰਿਕਾਰਡ ਕਰਕੇ ਸੋਸ਼ਲ ਮੀਡੀਆ ਉਪਰ ਵਾਇਰਲ ਕਰਨ ਦੀ ਧਮਕੀ ਦਿੱਤੀ ਗਈ। ਜਿਸ ਸਬੰਧੀ ਬਿੰਦਰ ਸਿੰਘ ਨੇ ਬਲਬੀਰ ਸਿੰਘ ਪਾਸੋਂ 3 ਲੱਖ 94,500 ਦੀ ਆਨਲਾਈਨ ਟਰਾਂਸਫਰ ਕਰਵਾਉਂਦੇ ਹੋਏ ਠੱਗੀ ਮਾਰੀ ਗਈ ਹੈ।

ਇਹ ਵੀ ਪੜ੍ਹੋ- ਪੈਰ 'ਤੇ ਮੋਟਰਸਾਈਕਲ ਚੜ੍ਹਾਉਣ 'ਤੇ ਛਿੜਿਆ ਵਿਵਾਦ, ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਬ-ਡਵੀਜ਼ਨ ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਉੱਚ ਅਧਿਕਾਰੀਆਂ ਵੱਲੋਂ ਜਾਰੀ ਹੋਏ ਹੁਕਮਾਂ ਤੋਂ ਬਾਅਦ ਬਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਪੁਲਸ ਪਾਰਟੀਆਂ ਰਵਾਨਾ ਕਰ ਦਿੱਤੀਆਂ ਗਈਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News