''ਆਪ'' ਦੇ ਤਿੰਨੇ ਸਾਂਸਦ ਅੱਜ ਚੁੱਕਣਗੇ ਸਹੁੰ, CM ਮਾਨ ਜਾਣਗੇ ਪਾਰਲੀਮੈਂਟ
Tuesday, Jun 25, 2024 - 10:43 AM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਸਦ ਜਾਣਗੇ। ਪੰਜਾਬ ਵਿਚ ਤਿੰਨ ਲੋਕ ਸਭਾ ਸੀਟਾਂ 'ਤੇ ਜਿੱਤ ਦਰਜ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਤਿੰਨੇ ਸੰਸਦ ਮੈਂਬਰ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਮਿਲੀ ਜਾਣਕਾਰੀ ਮੁਤਾਬਕ ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਤਿੰਨੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕਰਨਗੇ। ਇਹ ਵੀ ਪਤਾ ਲੱਗਾ ਹੈ ਕਿ 'ਆਪ' ਦੇ ਤਿੰਨੇ ਸੰਸਦ ਮੈਂਬਰ ਮਾਂ ਬੋਲੀ ਪੰਜਾਬੀ ਵਿਚ ਹੀ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ : ਸਹੁੰ ਚੁੱਕਣ ਲਈ ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ, ਜਾਣੋ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣਗੇ ਜਾਂ ਨਹੀਂ