ਉਤਰਾਖੰਡ ਸਥਿਤ ਸ੍ਰੀ ਰੀਠਾ ਸਾਹਿਬ ਵਿਖੇ 3 ਦਿਨਾਂ ਸਮਾਗਮ ਕਰਵਾਏ ਗਏ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਸ਼ਰਧਾਲੂ

Tuesday, May 17, 2022 - 01:08 PM (IST)

ਉਤਰਾਖੰਡ ਸਥਿਤ ਸ੍ਰੀ ਰੀਠਾ ਸਾਹਿਬ ਵਿਖੇ 3 ਦਿਨਾਂ ਸਮਾਗਮ ਕਰਵਾਏ ਗਏ, ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਸ਼ਰਧਾਲੂ

ਤਲਵੰਡੀ ਸਾਬੋ (ਮਨੀਸ਼ ਗਰਗ) : ਉਤਰਾਖੰਡ ’ਚ ਸਥਿਤ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਰੀਠਾ ਸਾਹਿਬ ਵਿਖੇ ਤਿੰਨ ਦਿਨਾਂ ਸਮਾਗਮ ਕੀਤੇ ਗਏ ਜਿਸ ਵਿੱਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਤਰਾਖੰਡ ਦੇ ਚੰਪਾਵਤ ਵਿਖੇ ਪਹਿਲੀ ਪਾਤਸਾਹੀ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਰੀਠਾ ਸਾਹਿਬ ਵਿਖੇ ਸੰਤ ਬਾਬਾ ਫੋਜਾ ਸਿੰਘ ਜੀ ਅਤੇ ਬਾਬਾ ਸੱਚਖੰਡ ਵਾਸੀ ਪੰਥਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲੇ ਦੇ ਵਰੋਸਾਏ ਬਾਬਾ ਬਚਨ ਸਿੰਘ ਜੀ ਦੀ ਅਗਵਾਈ ਵਿੱਚ ਤਿੰਨ ਦਿਨਾਂ ਸਾਲਾਨਾ ਸਮਾਗਮ ਕੀਤਾ ਗਿਆ ਜਿਸ ਦੇ ਆਖਰੀ ਦਿਨ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅਮ੍ਰਿੰਤਸਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਸਮੇਤ ਪੰਥ ਪ੍ਰਸਿੱਧ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। ਸਮਗਾਮ ਦੌਰਾਨ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਜਿੰਨਾ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਿੱਖ ਇਤਿਹਾਸ ਤੋਂ ਜਾਣੂ ਕਰਵਾਈਆ ਅਤੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੁਨੇਹਾ ਦਿੱਤਾ। ਪ੍ਰਬੰਧਕਾ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਕੋਰੋਨਾ ਕਰਕੇ ਸਮਾਗਮ ਵੱਡੇ ਪੱਧਰ ’ਤੇ ਨਹੀ ਮਨਾਏ ਗਏ ਪਰ ਇਸ ਵਾਰ ਹਜ਼ਾਰਾਂ ਸੰਗਤਾਂ ਸਮਾਗਮ ਦੌਰਾਨ ਪੁੱਜ ਰਹੀਆਂ ਹਨ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

ਪ੍ਰਬੰਧਕਾਂ ਨੇ ਸੰਗਤਾਂ ਨੂੰ ਇਸ ਸਥਾਨ ’ਤੇ ਵੱਧ ਤੋ ਵੱਧ ਆਉਣ ਦੀ ਅਪੀਲ ਵੀ ਕੀਤੀ। ਸਿੰਘ ਸਾਹਿਬ ਨੇ ਗੁਰਦੁਆਰਾ ਸਾਹਿਬ ਦੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਸਿੱਖ ਸੰਗਤਾਂ ਨੂੰ ਇਨ੍ਹਾਂ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਲਈ ਵੀ ਕਿਹਾ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Meenakshi

News Editor

Related News