ਭਾਰਤ-ਪਾਕਿਸਤਾਨ ਸਰਹੱਦ ’ਤੇ ਹੋਣ ਵਾਲੀ ਰਿਟਰੀਟ ਸੈਰੇਮਨੀ ਦਾ ਸਮਾਂ ਬਦਲਿਆ

04/01/2023 2:24:59 PM

ਫਾਜ਼ਿਲਕਾ (ਲੀਲਾਧਰ, ਨਾਗਪਾਲ)– ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਦੇ ਅੰਤਰਰਾਸ਼ਟਰੀ ਸਾਦਕੀ ਬਾਰਡਰ ’ਤੇ ਦੋਵਾਂ ਦੇਸ਼ਾਂ ਵਿਚਕਾਰ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਦਾ ਸਮਾਂ ਹੁਣ ਸ਼ਾਮ 5.00 ਵਜੇ ਤੋਂ ਵਧਾ ਕੇ 5.30 ਵਜੇ ਕਰ ਦਿੱਤਾ ਗਿਆ ਹੈ। ਬੀ. ਐੱਸ. ਐੱਫ. ਦੇ ਹਵਾਲੇ ਤੋਂ ਜਾਣਕਾਰੀ ਦਿੰਦੇ ਹੋਏ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਅਤੇ ਬੀ. ਐੱਸ. ਐੱਫ. ਦੇ ਪੁਰਾਣੇ ਸਹਿਯੋਗੀ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਮੌਸਮ ਦੇ ਬਦਲਦੇ ਮਿਜਾਜ ਦੇ ਕਾਰਨ ਸਮਾਂ ਬਦਲਦਾ ਹੈ।

ਅੰਮ੍ਰਿਤਪਾਲ ਦੀ ਤਲਾਸ਼ ’ਚ ਧਾਰਮਿਕ ਡੇਰਿਆਂ ’ਤੇ ਸਰਚ ਆਪ੍ਰੇਸ਼ਨ, ਡਰੋਨ ਦੀ ਵੀ ਲਈ ਜਾ ਰਹੀ ਮਦਦ

ਇਹ ਬਦਲਾਅ 1 ਅਪ੍ਰੈਲ ਤੋਂ 15 ਮਈ ਤੱਕ ਚੱਲੇਗਾ। ਹਰ ਰੋਜ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਸੈਲਾਨੀ ਬੀ. ਐੱਸ. ਐੱਫ. ਦੇ ਜੋਸ਼ ਨੂੰ ਦੇਖ ਕੇ ਰਿਟਰੀਟ ਸੈਰੇਮਨੀ ’ਤੇ ਦੇਸ਼ ਭਗਤੀ ਦੀ ਪ੍ਰੇਰਨਾ ਲੈ ਕੇ ਜਾਂਦੇ ਹਨ। ਇਹ ਰਿਟ੍ਰੀਟ ਸੈਰੇਮਨੀ ਦੇਸ਼ ’ਚ ਤਿੰਨ ਥਾਵਾਂ ਅਟਾਰੀ-ਵਾਹਗਾ, ਹੁਸੈਨੀਵਾਲਾ ਅਤੇ ਫਾਜ਼ਿਲਕਾ ਦੇ ਸਾਦਕੀ ਬਾਰਡਰ ’ਤੇ ਹੁੰਦੀ ਹੈ।

ਇਹ ਵੀ ਪੜ੍ਹੋ-ਡੌਂਕੀ ਲਗਾ ਕੇ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਪਰਿਵਾਰ 'ਚ ਵਿਛੇ ਸੱਥਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News