ਰਿਟਰੀਟ ਸਮਾਗਮ ਦਾ ਸਮਾਂ ਬਦਲਿਆ, ਜਾਣੋ ਹੁਣ ਕੀ ਹੋਵੇਗਾ ਨਵੀਂ Timing
Tuesday, Jun 17, 2025 - 11:40 AM (IST)

ਫਾਜ਼ਿਲਕਾ (ਨਾਗਪਾਲ) : ਭਾਰਤ-ਪਾਕਿਸਤਾਨ ਸਰਹੱਦ ’ਤੇ ਦੋਹਾਂ ਦੇਸ਼ਾਂ ਵਿਚਾਲੇ ਹਰ ਰੋਜ਼ ਹੋਣ ਵਾਲੇ ਰਿਟਰੀਟ ਸਮਾਗਮ ਦਾ ਸਮਾਂ ਬਦਲਿਆ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਰਿਟਰੀਟ ਸਮਾਗਮ ਸ਼ਾਮ 6:30 ਵਜੇ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਬਾਰਡਰ ਏਰੀਆ ਵਿਕਾਸ ਫਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਬੀ. ਐੱਸ. ਐੱਫ਼. ਸਰੋਤਾਂ ਦੇ ਹਵਾਲੇ ਨਾਲ ਦੱਸਿਆ ਕਿ ਮੌਸਮ ’ਚ ਆਏ ਬਦਲਾਅ ਕਾਰਨ ਸਮਾਂ ਤਬਦੀਲ ਕੀਤਾ ਗਿਆ ਹੈ, ਜੋ 15 ਅਗਸਤ ਤੱਕ ਲਾਗੂ ਰਹੇਗਾ।