ਦਿੱਲੀ ਦੇ ਮਾਹੌਲ ’ਚ ਪ੍ਰਦੂਸ਼ਣ ਦੇ ਜ਼ਹਿਰ ਦਾ ਅਸਰ, ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਹੋਵੇਗਾ ਨੁਕਸਾਨ
Saturday, Nov 23, 2024 - 07:49 AM (IST)
ਲੁਧਿਆਣਾ (ਸੁਸ਼ੀਲ) : ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ’ਚ ਮੌਜੂਦ ਪ੍ਰਦੂਸ਼ਣ ਦਾ ਜ਼ਹਿਰ ਹੁਣ ਆਮ ਜਨਜੀਵਨ ਨੂੰ ਵੀ ਪ੍ਰਭਾਵਿਤ ਕਰਨ ਵਾਲਾ ਹੈ, ਕਿਉਂਕਿ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਦਿੱਲੀ ਦੇ ਟਰਾਂਸਪੋਰਟ ਵਿਭਾਗ ਨੇ ਡੀਜ਼ਲ ਇੰਜਣ ਵਾਲੀਆਂ ਅਤੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਬੱਸਾਂ ਦੇ ਦਿੱਲੀ ’ਚ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਸ ਨਾਲ ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਵੀ ਮਾਲੀ ਨੁਕਸਾਨ ਹੋਵੇਗਾ, ਕਿਉਂਕਿ ਪੰਜਾਬ ਸਰਕਾਰ ਦੀਆਂ ਕਈ ਬੱਸਾਂ ਬੀ. ਐੱਸ. ਇੰਜਣ ਚਾਲਕ ਨਿਰਧਾਰਿਤ ਨਿਯਮਾਂ ਦੀ ਪਾਲਣਾ ਨਹੀਂ ਕਰਦੀਆਂ। ਹਾਲਾਂਕਿ ਤਕਨੀਕੀ ਤੌਰ ’ਤੇ ਕਿਹੜੀ ਬੱਸ ਨੂੰ ਐਂਟਰੀ ਮਿਲੇਗੀ ਜਾਂ ਕਿਹੜੀ ਨੂੰ ਨਹੀਂ, ਇਹ ਦਿੱਲੀ ਦੇ ਟਰਾਂਸਪੋਰਟ ਵਿਭਾਗ ਦੇ ਹੁਕਮਾਂ ’ਚ ਸਪੱਸ਼ਟ ਲਿਖਿਆ ਹੋਇਆ ਹੈ ਪਰ ਇਸ ਨਾਲ ਹਵਾਈ ਅੱਡੇ ’ਤੇ ਜਾਣ ਵਾਲੀਆਂ ਕਈ ਬੱਸਾਂ ’ਤੇ ਰੋਕ ਲੱਗ ਸਕਦੀ ਹੈ, ਕਿਉਂਕਿ ਪੰਜਾਬ ਦੀਆਂ ਕਈ ਬੱਸਾਂ ਟੈਸਟ ’ਤੇ ਖਰੀਆਂ ਨਹੀਂ ਉਤਰਦੀਆਂ।
ਦੂਜੇ ਪਾਸੇ ਦਿੱਲੀ ਨੂੰ ਜਾਣ ਵਾਲੀਆਂ ਲਗਜ਼ਰੀ ਬੱਸਾਂ ਅਤੇ ਖਾਸ ਕਰ ਕੇ ਪੰਜਾਬ ਦੇ ਕਈ ਸ਼ਹਿਰਾਂ ’ਚ ਉਡਾਣਾਂ ਫੜਨ ਵਾਲੀਆਂ ਬੱਸਾਂ ਵੀ ਪਾਬੰਦੀਸ਼ੁਦਾ ਵਾਹਨਾਂ ਦੀ ਸ਼੍ਰੇਣੀ ’ਚ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8