ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

Thursday, Jul 25, 2024 - 06:40 PM (IST)

ਹੁਣ ਸ਼ਰਾਬ ਪੀ ਕੇ ਤੇ ਗਲਤ ਢੰਗ ਨਾਲ ਕਾਰ ਪਾਰਕ ਕਰਨ ਵਾਲਿਆਂ ਦੀ ਖੈਰ ਨਹੀਂ!

ਗੁਰਦਾਸਪੁਰ (ਵਿਨੋਦ) : ਸਥਾਨਕ ਸ਼ਹਿਰ ਵਿਚ ਸੜਕ ਹਾਦਸਿਆਂ ਨੂੰ ਰੋਕਣ ਅਤੇ ਟ੍ਰੈਫਿਕ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਟ੍ਰੈਫਿਕ ਪੁਲਸ ਨੇ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਸਬੰਧੀ ਟ੍ਰੈਫਿਕ ਪੁਲਸ ਇੰਚਾਰਜ ਅਜੇ ਕੁਮਾਰ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ’ਚ ਅਜਿਹੇ ਸੜਕ ਹਾਦਸੇ ਵਾਪਰ ਰਹੇ ਹਨ, ਜਿਸ ਤੋਂ ਸਾਫ ਪਤਾ ਲੱਗਦਾ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ ’ਚ ਸੀ। ਬੀਤੀ ਰਾਤ ਵੀ ਸਰਕਾਰੀ ਕਾਲਜ ਰੋਡ ’ਤੇ ਇਕ ਸ਼ਰਾਬੀ ਡਰਾਈਵਰ ਨੇ ਆਪਣੀ ਕਾਰ ਨਾਲ ਟੱਕਰ ਮਾਰ ਕੇ ਲੱਕੜ ਦੇ ਕੁਝ ਖੋਖੇ ਤੋੜ ਦਿੱਤੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ 'ਚ ਚੱਲੀਆਂ ਗੋਲੀਆਂ, 22 ਸਾਲਾ ਨੌਜਵਾਨ ਦੀ ਮੌਤ

ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੁਲਸ ਮੁਖੀ ਦਯਾਮਾ ਹਰੀਸ਼ ਕੁਮਾਰ ਦੀਆਂ ਹਦਾਇਤਾਂ ’ਤੇ ਏਕਲੋਮੀਟਰ ਦੀ ਮਦਦ ਨਾਲ ਵਾਹਨ ਚਾਲਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਕਿ ਡਰਾਈਵਰ ਨੇ ਸ਼ਰਾਬ ਤਾਂ ਨਹੀਂ ਪੀਤੀ। ਅਜੇ ਕੁਮਾਰ ਨੇ ਦੱਸਿਆ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ 8 ਚਲਾਨ ਕੀਤੇ ਗਏ ਹਨ। ਜਦਕਿ ਡਰਾਈਵਰਾਂ ਨੂੰ ਵੀ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਇਸ ਵੇਲੇ ਟ੍ਰੈਫਿਕ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਦਾ ਮੁੱਖ ਕਾਰਨ ਕਾਰ ਮਾਲਕਾਂ ਅਤੇ ਡਰਾਈਵਰਾਂ ਵੱਲੋਂ ਕਾਰ ਦੀ ਗਲਤ ਪਾਰਕਿੰਗ ਹੈ।

ਇਸ ਸਮੱਸਿਆ ਨੂੰ ਰੋਕਣ ਲਈ ਟ੍ਰੈਫਿਕ ਪੁਲਸ ਨੇ ਗਲਤ ਪਾਰਕ ਕੀਤੀਆਂ ਕਾਰਾਂ ਦੇ ਟਾਇਰਾਂ ਨੂੰ ਕਲਿਪ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਤੋਂ ਬਾਅਦ ਜਦੋਂ ਕਾਰ ਚਾਲਕ ਜਾਂ ਮਾਲਕ ਕਲਿੱਪ ਖੋਲ੍ਹਣ ਦੀ ਮੰਗ ਕਰਦਾ ਹੈ ਤਾਂ ਥਾਣਾ ਸਿਟੀ ਵਿਖੇ ਚਲਾਨ ਕੱਟ ਦਿੱਤਾ ਜਾਂਦਾ ਹੈ। ਇਸ ਤਰ੍ਹਾਂ 25 ਦੇ ਕਰੀਬ ਚਲਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਰੋਕਣ ਅਤੇ ਗਲਤ ਢੰਗ ਨਾਲ ਕਾਰਾਂ ਪਾਰਕ ਕਰਨ ਵਾਲਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ-ਨਬਾਲਗ ਮੁੰਡੇ ਦੀ ਨਹਿਰ ਤੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਪਹਿਲੀ ਅਗਸਤ ਤੋਂ ਨਾਬਾਲਿਗ ਬੱਚਿਆਂ ਵੱਲੋਂ ਵਾਹਨ ਚਲਾਉਣ ’ਤੇ ਰੋਕ ਲਗਾਉਣ ਲਈ ਸ਼ੁਰੂ ਹੋਵੇਗਾ ਅਭਿਆਨ

ਪੁਲਸ ਅਧਿਕਾਰੀ ਅਜੇ ਕੁਮਾਰ ਨੇ ਦੱਸਿਆ ਕਿ ਅਸੀਂ ਪਹਿਲੀ ਅਗਸਤ ਤੋਂ ਨਾਬਾਲਿਗ ਬੱਚਿਆਂ ਵੱਲੋਂ ਗੱਡੀ ਚਲਾਉਣ ’ਤੇ ਪਾਬੰਦੀ ਲਗਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਰਹੇ ਹਾਂ, ਕਿਉਂਕਿ ਦੋਪਹੀਆ ਵਾਹਨ ਜਾਂ ਕਾਰਾਂ ਆਦਿ ਚਲਾਉਣ ਵਾਲੇ ਨਾਬਾਲਿਗ ਬੱਚਿਆਂ ਕਾਰਨ ਸੜਕ ਹਾਦਸਿਆਂ ’ਚ ਵਾਧਾ ਹੋ ਰਿਹਾ ਹੈ।
ਇਸ ਸਬੰਧੀ ਟ੍ਰੈਫਿਕ ਪੁਲਸ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਕੁਝ ਦਿਨਾਂ ਤੱਕ ਸਕੂਲਾਂ ਦਾ ਦੌਰਾ ਕਰ ਕੇ ਵਿਦਿਆਰਥੀਆਂ ਨੂੰ ਬਿਨਾਂ ਲਾਇਸੈਂਸ ਤੋਂ ਵਾਹਨ ਨਾ ਚਲਾਉਣ ਲਈ ਪ੍ਰੇਰਿਤ ਕਰਨ ਲਈ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ 1 ਅਗਸਤ ਤੋਂ ਜੇਕਰ ਕੋਈ ਨਾਬਾਲਿਗ ਬੱਚਾ ਦੋਪਹੀਆ ਜਾਂ ਚਾਰ ਪਹੀਆ ਵਾਹਨ ਚਲਾਉਂਦਾ ਫੜਿਆ ਗਿਆ ਤਾਂ ਬੱਚੇ ਦੇ ਸਰਪ੍ਰਸਤ ਜਾਂ ਜਿਸ ਵਿਅਕਤੀ ਦੇ ਨਾਂ ’ਤੇ ਵਾਹਨ ਰਜਿਸਟਰਡ ਹੈ, ਉਸ ਦਾ ਚਲਾਨ ਕੀਤਾ ਜਾਵੇਗਾ।

ਇੱਥੋਂ ਤੱਕ ਕਿ ਸੜਕ ਦੁਰਘਟਨਾ ਹੋਣ ਦੀ ਸੂਰਤ ’ਚ ਸਰਪ੍ਰਸਤ ਜਾਂ ਜਿਸ ਵਿਅਕਤੀ ਦੇ ਨਾਂ ’ਤੇ ਵਾਹਨ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 16 ਤੋਂ 18 ਸਾਲ ਦੇ ਬੱਚੇ ਬਿਨਾਂ ਗੇਅਰ ਦੇ ਦੋਪਹੀਆ ਵਾਹਨ ਚਲਾ ਸਕਦੇ ਹਨ ਪਰ ਇਸ ਲਈ ਉਨ੍ਹਾਂ ਨੂੰ ਡਰਾਈਵਿੰਗ ਲਾਇਸੈਂਸ ਲੈਣਾ ਹੋਵੇਗਾ। ਜੋ ਕਿ ਬਿਨਾਂ ਗੇਅਰ ਦੇ ਗੱਡੀ ਚਲਾਉਣ ਲਈ ਹੀ ਵੈਧ ਹੈ। ਉਨ੍ਹਾਂ ਕਿਹਾ ਕਿ ਪਹਿਲੀ ਅਗਸਤ ਤੋਂ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ।

ਇਹ ਵੀ ਪੜ੍ਹੋ-ਕੇਂਦਰੀ ਬਜਟ 'ਤੇ ਬੋਲੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕਿਹਾ- ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News