ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ ’ਚ ਟ੍ਰੈਫਿਕ ਪੁਲਸ, ਦਿੱਤੀ ਗਈ ਚਿਤਾਵਨੀ

Sunday, Dec 03, 2023 - 06:19 PM (IST)

ਲੁਧਿਆਣਾ ਵਾਸੀਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ ’ਚ ਟ੍ਰੈਫਿਕ ਪੁਲਸ, ਦਿੱਤੀ ਗਈ ਚਿਤਾਵਨੀ

ਲੁਧਿਆਣਾ : ਮਹਾਨਗਰ ਦੀ ਟ੍ਰੈਫਿਕ ਪੁਲਸ ਵੱਡੀ ਕਾਰਵਾਈ ਦੀ ਤਿਆਰੀ ਵਿਚ ਹੈ। ਇਸ ਸੰਬੰਧੀ ਟ੍ਰੈਫਿਕ ਪੁਲਸ ਨੇ ਨਾ ਸਿਰਫ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ, ਸਗੋਂ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਗਾਉਣ ਦੀ ਅਪੀਲ ਵੀ ਕੀਤੀ ਹੈ। ਲੁਧਿਆਣਾ ਟ੍ਰੈਫਿਕ ਪੁਲਸ ਨੇ ਆਪਣੇ ਫੇਸਬੁਕ ਪੇਜ ’ਤੇ ਆਖਿਆ ਹੈ ਕਿ ਮਿਤੀ 8-12-23 ਤੋਂ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਾਉਣ ਵਾਲੇ ਚਾਲਕਾਂ ਖ਼ਿਲਾਫ਼ ਕਾਰਵਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਚਾਲਕਾਂ ਵਲੋਂ ਆਪਣੇ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਨਾ ਲਗਵਾਉਣ ਲਈ ਚਲਾਨ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਚਾਚੀ-ਭਤੀਜੇ ਵਿਚਾਲੇ ਬਣੇ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਿਆਰ, ਦੋਵਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ

PunjabKesari

ਟ੍ਰੈਫਿਕ ਪੁਲਸ ਲੁਧਿਆਣਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਹੈ ਕਿ ਉਹ ਆਪਣੇ ਵਾਹਨਾਂ ’ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਜ਼ਰੂਰ ਲਗਵਾਉਣ। ਜੇਕਰ ਕਿਸੇ ਵਾਹਨ ’ਤੇ ਹਾਈ ਸਕਿਓਰਿਟੀ ਨੰਬਰ ਪਲੇਟ ਨਾ ਲੱਗੀ ਹੋਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News