ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗੁਲ

Friday, Dec 22, 2017 - 06:58 AM (IST)

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗੁਲ

ਮੰਡੀ ਲੱਖੇਵਾਲੀ, (ਸੁਖਪਾਲ)- ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ 8 ਜਨਵਰੀ ਨੂੰ ਬਠਿੰਡਾ ਵਿਖੇ ਕਰਜ਼ਾ ਮੁਕਤੀ ਜ਼ਮੀਨ ਪ੍ਰਾਪਤੀ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਖੇਤ ਮਜ਼ਦੂਰ ਮਰਦ ਅਤੇ ਔਰਤਾਂ ਪੁੱਜਣਗੀਆਂ। ਇਹ ਜਾਣਕਾਰੀ ਯੂਨੀਅਨ ਦੇ ਜ਼ਿਲਾ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਦਿੱਤੀ। 
ਉਨ੍ਹਾਂ ਕਿਹਾ ਕਿ ਹੁਣ ਤੱਕ ਬਣੀਆਂ ਸਰਕਾਰਾਂ ਨੇ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਨਾ ਕਰ ਕੇ ਜਗੀਰਦਾਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਕਾਂਗਰਸ ਸਰਕਾਰ ਨੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਨਾ ਕਰ ਕੇ ਮਜ਼ਦੂਰ ਦੋਖੀ ਹੋਣ ਦਾ ਸਬੂਤ ਦਿੱਤਾ ਹੈ।
ਮਨਰੇਗਾ ਸਕੀਮ 'ਚ ਮਜ਼ਦੂਰਾਂ ਨੂੰ ਨਾ ਕੰਮ ਦਿੱਤਾ ਗਿਆ ਅਤੇ ਨਾ ਰਹਿੰਦੇ ਬਕਾਏ ਦਿੱਤੇ ਗਏ। ਕਰਜ਼ੇ ਅਤੇ ਗਰੀਬੀ ਨੇ ਖੇਤ ਮਜ਼ਦੂਰਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰ ਕੇ ਵਾਧੂ ਨਿਕਲਦੀਆਂ ਜ਼ਮੀਨਾਂ ਖੇਤ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ 'ਚ ਵੰਡੀਆਂ ਜਾਣ। ਖੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰ ਕੇ ਅੱਗੇ ਤੋਂ ਬਿਨਾਂ ਵਿਆਜ ਬਿਨਾਂ ਗਾਰੰਟੀ ਕਰਜ਼ੇ ਦਿੱਤੇ ਜਾਣ। ਘਰ ਬਣਾਉਣ ਲਈ 10-10 ਮਰਲੇ ਦੇ ਪਲਾਂਟ ਅਤੇ 3 ਲੱਖ ਰੁਪਏ ਦਿੱਤੇ ਜਾਣ। ਉਨ੍ਹਾਂ ਦੱਸਿਆ ਕਿ ਰੈਲੀ ਸਬੰਧੀ ਪਿੰਡ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 


Related News