ਦਾਦੀ ਦੇ ਘਰ ਗਈ ਪੋਤੀ ਦੀ ਦਰਦਨਾਕ ਮੌਤ
Sunday, Aug 24, 2025 - 01:20 PM (IST)

ਲੋਪੋਕੇ (ਸਤਨਾਮ)-ਪਿੰਡ ਭੀਲੋਵਾਲ ਪੱਕਾ ਵਿਖੇ ਕਰੰਟ ਲੱਗਣ ਨਾਲ ਇਕ ਬੱਚੀ ਦੀ ਮੌਤ ਹੋ ਜਾਣ ਦੀ ਸੂਚਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 8 ਸਾਲਾ ਬੱਚੀ ਖੁਸ਼ੀ ਕੌਰ ਜੋ ਸਕੂਲ ’ਚ ਛੁੱਟੀ ਹੋਣ ਤੋਂ ਬਾਅਦ ਘਰ ਆਈ ਸੀ ਤੇ ਆਉਂਦਿਆਂ ਹੀ ਆਪਣੀ ਦਾਦੀ ਦੇ ਘਰ ਚਲੇ ਗਈ। ਉਥੇ ਉਹ ਪੱਖੇ ਦੀ ਤਾਰ ਲਾਉਣ ਲੱਗੀ ਤੇ ਕਰੰਟ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ- ਹੋਟਲ 'ਚ ਮੁੰਡੇ ਤੇ ਕੁੜੀਆਂ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8