ਭਿਆਨਕ ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 21 ਸਾਲਾ ਨੌਜਵਾਨ ਦੀ ਮੌਤ

Wednesday, Jan 18, 2023 - 02:48 AM (IST)

ਭਿਆਨਕ ਸੜਕ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 21 ਸਾਲਾ ਨੌਜਵਾਨ ਦੀ ਮੌਤ

ਹਾਜੀਪੁਰ (ਜੋਸ਼ੀ)-ਹਾਜੀਪੁਰ ਤੋਂ ਮਾਨਸਰ ਸੜਕ ’ਤੇ ਪੈਂਦੇ ਸਰਵਹਿੱਤਕਾਰੀ ਸਕੂਲ ਦੇ ਮੋੜ ਲਾਗੇ ਇਕ ਨੌਜਵਾਨ ਦੀ ਟਰੱਕ ਟਿੱਪਰ ਦੇ ਥੱਲੇ ਆਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ ’ਚ ਸੁਖਵਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਵਜੀਰਾਂ ਨੇ ਦੱਸਿਆ ਕਿ ਮੇਰਾ ਲੜਕਾ ਸੁਖਜਿੰਦਰ ਸਿੰਘ (21), ਜਿਸ ਨੇ ਹੁਣੇ-ਹੁਣੇ ਆਰਮੀ ਦਾ ਟੈਸਟ ਕਲੀਅਰ ਕੀਤਾ ਸੀ, ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 07-ਬੀ. ਐਕਸ.-2815 ’ਤੇ ਸਵਾਰ ਹੋ ਕੇ ਆਪਣੇ ਨਿੱਜੀ ਕੰਮ ਲਈ ਹਾਜੀਪੁਰ ਨੂੰ ਜਾ ਰਿਹਾ ਸੀ। ਜਦੋਂ ਉਹ ਸਰਵਹਿੱਤਕਾਰੀ ਸਕੂਲ ਦੇ ਮੋੜ ਦੇ ਲਾਗੇ ਪੁੱਜਿਆ ਤਾਂ ਉਸ ਦੇ ਪਿੱਛੇ ਤੋਂ ਆ ਰਹੇ ਟਰੱਕ ਨੰਬਰ ਪੀ. ਬੀ. 09-ਐਕਸ -8085 ਉਸ ਦੇ ਉੱਤੋਂ ਨਿਕਲ ਗਿਆ।

ਇਹ ਖ਼ਬਰ ਵੀ ਪੜ੍ਹੋ : ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦੀ ਦੋ-ਟੁੱਕ, ਪੰਜਾਬ ’ਚ ਨਹੀਂ ਹੋਵੇਗੀ ਜੀ. ਐੱਮ. ਸਰ੍ਹੋਂ ਦੀ ਖੇਤੀ

ਜਿਸ ਕਾਰਨ ਉਸ ਦੇ ਘਟਨਾ ਵਾਲੀ ਥਾਂ ’ਤੇ ਹੀ ਸਿਰ ਅਤੇ ਪੇਟ ਦੇ ਚੀਥੜੇ ਸੜਕ ’ਤੇ ਖਿੱਲਰ ਗਏ ਅਤੇ ਉਸ ਦੀ ਦਿਲ ਨੂੰ ਕੰਬਾਉਣ ਵਾਲੀ ਮੌਤ ਹੋ ਗਈ ਅਤੇ ਇਕ ਹੋਰ ਮੋਟਰਸਾਈਕਲ ਸਵਾਰ ਨੂੰ ਵੀ ਸੱਟਾਂ ਲਗੀਆਂ। ਟਰੱਕ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਜੀਪੁਰ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੁਲਸ ਸਟੇਸ਼ਨ ਵਿਖੇ ਇਸ ਸਬੰਧ ’ਚ ਮੁਕੱਦਮਾ ਨੰਬਰ 4 ਅੰਡਰ ਸੈਕਸ਼ਨ 279,304 ਏ,338,337 ਅਤੇ 427 ਆਈ. ਪੀ. ਸੀ. ਦੇ ਤਹਿਤ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਸਸਕਾਰ ’ਤੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਜੀਜੇ-ਸਾਲੇ ਦੀ ਦਰਦਨਾਕ ਮੌਤ


author

Manoj

Content Editor

Related News