ਗੁਰਦੁਆਰਾ ਸਾਹਿਬ ਤੋਂ ਪਰਤਦਿਆਂ ਨੌਜਵਾਨਾਂ ਨਾਲ ਵਾਪਰਿਆ ਭਾਣਾ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

Wednesday, Sep 18, 2024 - 05:48 PM (IST)

ਗੁਰਦੁਆਰਾ ਸਾਹਿਬ ਤੋਂ ਪਰਤਦਿਆਂ ਨੌਜਵਾਨਾਂ ਨਾਲ ਵਾਪਰਿਆ ਭਾਣਾ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ

ਫਿਰੋਜ਼ਪੁਰ (ਸੰਨੀ)- ਫਿਰੋਜ਼ਪੁਰ ਦੇ ਕਸਬਾ ਮਮਦੋਟ ਵਿਚ ਅੱਜ ਸਵੇਰੇ ਤੜਕੇ ਕਰੀਬ ਸਾਢੇ 4 ਵਜੇ ਨਜ਼ਦੀਕੀ ਪਿੰਡ ਤਰ੍ਹਾਂ ਵਾਲਾ ਵਿਖੇ ਭਿਆਨਕ ਹਾਦਸਾ ਵਾਪਰ ਗਿਆ। ਦਰਅਸਲ ਇਥੇ ਮੋਟਰਸਾਈਕਲ ਸਵਾਰਾਂ ਦੇ ਸਾਹਮਣੇ ਰੇਤਾ ਨਾਲ ਭਰੀ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ਹੋ ਜਾਣ ਨਾਲ ਮੋਟਰਸਾਈਕਲ 'ਤੇ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ਹਨ। 

ਜਾਣਕਾਰੀ ਮੁਤਾਬਕ ਕਰਨਦੀਪ ਸਿੰਘ ਪੁੱਤਰ ਸੁੱਖਾ ਸਿੰਘ ਆਪਣੇ ਦੋਸਤ ਕਰਮਜੀਤ ਪੁੱਤਰ ਲਖਵਿੰਦਰ ਸਿੰਘ ਨਾਲ ਸਵੇਰੇ ਤੜਕੇ ਨੇੜਲੇ ਪਿੰਡ ਛਾਂਗਾ ਖ਼ੁਰਦ ਵਿਖੇ ਗੁ. ਨਾਨਕਸਰ ਠਾਠ ਤੋਂ ਸੰਪਟ ਪਾਠ 'ਚ ਹਾਜ਼ਰੀ ਭਰ ਕੇ ਘਰ ਵਾਪਸ ਆ ਰਿਹਾ ਸੀ ਕਿ ਸਾਹਮਣਿਓਂ ਆਉਂਦੀ ਹੋਈ ਰੇਤਾ ਦੀ ਟਰਾਲੀ ਨਾਲ ਇਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਕਰਨਦੀਪ (19) ਪੁੱਤਰ ਸੁੱਖਾ ਸਿੰਘ ਦੀ ਮੌਕੇ ਉਤੇ ਮੌਤ ਹੋ ਗਈ ਜਦਕਿ ਇਸ ਦਾ ਦੂਜਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਲੋਕਾਂ ਦੀ ਸਹਾਇਤਾ ਨਾਲ ਜ਼ਖ਼ਮੀ ਦੂਜੇ ਨੌਜਵਾਨ ਨੂੰ ਮਮਦੋਟ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ। ਇਥੇ ਦੱਸਣਯੋਗ ਹੋਵੇਗਾ ਕਿ ਮ੍ਰਿਤਕ 19 ਸਾਲਾ ਨੌਜਵਾਨ ਕਰਨਦੀਪ ਸਿੰਘ ਦੋ ਭੈਣਾਂ ਦਾ ਇਕਲੌਤਾ ਅਤੇ ਛੋਟਾ ਭਰਾ ਸੀ। 

PunjabKesari

ਇਹ ਵੀ ਪੜ੍ਹੋ-ਕੁੱਲ੍ਹੜ ਪਿੱਜ਼ਾ ਕੱਪਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਪਹਿਲੀ ਵਾਰ ਵਿਖਾਇਆ ਪੁੱਤਰ ਦਾ ਚਿਹਰਾ

ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਇਲਾਕੇ ਦੇ ਅੰਦਰ ਅਕਸਰ ਹੀ ਤੜਕੇ ਰੇਤਾ ਦੀ ਨਾਜਾਇਜ਼ ਢਆਈ ਹੁੰਦੀ ਹੈ, ਜਿਸ ਦੇ ਚਲਦਿਆਂ ਅੱਜ ਇਕ ਨੌਜਵਾਨ ਸਦਾ ਲਈ ਮੌਤ ਦੇ ਮੂੰਹ ਵਿੱਚ ਚਲਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਰੇਤਾ ਦੀ ਖ਼ੁਦਾਈ ਕਰਨ ਵਾਲਿਆਂ ਨੇ ਟਰੈਕਟਰ-ਟਰਾਲੀ ਦੀਆਂ ਲਾਈਟਾਂ ਨਹੀਂ ਜਗਾਈਆਂ ਹੋਈਆਂ ਸਨ, ਜਿਸ ਕਾਰਨ ਸਾਹਮਣੇ ਆਉਂਦੇ ਟਰੈਕਟਰ-ਟਰਾਲੀ ਨਹੀਂ ਦਿਸੀ ਅਤੇ ਭਿਆਨਕ ਹਾਦਸਾ ਹੋ ਗਿਆ। ਲੋਕਾਂ ਨੇ ਨਾਜਾਇਜ਼ ਰੂਪ ਵਿੱਚ ਰੇਤਾ ਦੀ ਖੁਦਾਈ ਕਰਨ ਵਾਲੇ ਟਰੈਕਟਰ-ਟਰਾਲੀਆਂ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਸਕੂਲ ਬੱਸ ਦੀ ਸਵਿੱਫਟ ਕਾਰ ਨਾਲ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News