ਪਤੀ-ਪਤਨੀ ਦੇ ਰਿਸ਼ਤੇ ਦਾ ਖ਼ੌਫ਼ਨਾਕ ਅੰਤ ! ਬੰਦੇ ਨੇ ਆਪਣੀ ਹਮਸਫ਼ਰ ਨੂੰ ਦਿੱਤੀ ਭਿਆਨਕ ਮੌਤ
Saturday, Feb 08, 2025 - 03:43 AM (IST)
ਰੂਪਨਗਰ (ਵਿਜੇ ਸ਼ਰਮਾ)- ਪੰਜਾਬ 'ਚ ਇਕ ਸਨਸਨੀਖੇਜ਼ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਰੂਪਨਗਰ ਜ਼ਿਲ੍ਹੇ ਦੇ ਮਾਜਰੀ ਜੱਟਾਂ ’ਚ 50 ਸਾਲਾ ਔਰਤ ਦਾ ਉਸੇ ਦੇ ਪਤੀ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਚਰਨਜੀਤ ਕੌਰ ਵਜੋਂ ਹੋਈ ਹੈ, ਜਿਸ ਦਾ ਕਤਲ ਉਸ ਦੇ ਪਤੀ ਭੁਪਿੰਦਰ ਸਿੰਘ ਵੱਲੋਂ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਚਰਨਜੀਤ ਕੌਰ ਦੇ ਭਤੀਜੇ ਸੁਪਿੰਦਰ ਸਿੰਘ ਨੇ ਆਪਣੇ ਵੱਲੋਂ ਲਿਖਾਏ ਪੁਲਸ ਨੂੰ ਬਿਆਨ ਵਿਚ ਦੱਸਿਆ ਹੈ ਕਿ ਉਸ ਦੀ ਭੂਆ ਚਰਨਜੀਤ ਕੌਰ ਪਿੰਡ ਮਾਜਰੀ ਜੱਟਾਂ ਦੇ ਭੁਪਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਨਾਲ ਵਿਆਹੀ ਹੋਈ ਸੀ।
ਇਹ ਵੀ ਪੜ੍ਹੋ- UK ਦਾ ਸਟੱਡੀ ਵੀਜ਼ਾ ਹੋਣ ਦੇ ਬਾਵਜੂਦ US ਤੋਂ ਇੰਡੀਆ ਡਿਪੋਰਟ ਹੋਈ ਮੁਸਕਾਨ, MLA ਨੇ ਘਰ ਪਹੁੰਚ ਜਾਣਿਆ ਹਾਲ
ਉਸ ਨੇ ਦੱਸਿਆ ਕਿ ਉਸ ਦੀ ਭੂਆ ਦਾ ਇਕ ਲੜਕਾ ਜਸਕਰਨ ਸਿੰਘ (22) ਅਤੇ ਬੇਟੀ ਪਵਨੂਰ ਕੌਰ (24) ਹੈ ਜੋ ਕਿ ਮਹਾਰਾਸ਼ਟਰ ਵਿਚ ਨੌਕਰੀ ਕਰਦੀ ਹੈ। ਉਸ ਨੇ ਦੱਸਿਆ ਕਿ ਬੀਤੀ ਸਵੇਰ ਜਦੋਂ ਉਸ ਦੀ ਆਪਣੀ ਭੂਆ ਚਰਨਜੀਤ ਕੌਰ ਨਾਲ ਗੱਲਬਾਤ ਹੋਈ ਤਾਂ ਉਸ ਨੇ ਹਾਲ-ਚਾਲ ਪੁੱਛਿਆ। ਥੋੜ੍ਹੇ ਸਮੇਂ ਬਾਅਦ ਹੀ ਉਸ ਨੂੰ ਇਹ ਪਤਾ ਲੱਗਿਆ ਕਿ ਉਸ ਦੀ ਭੂਆ ਦਾ ਉਸ ਦੇ ਫੁੱਫੜ ਨੇ ਕਤਲ ਕਰ ਦਿੱਤਾ ਹੈ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਉਹ ਮੌਕੇ ਤੋਂ ਫਰਾਰ ਹੋ ਗਿਆ।
ਪੁਲਸ ਨੇ ਸੁਪਿੰਦਰ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਰਾਜਪਾਲ ਸਿੰਘ ਗਿੱਲ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਾਰੈਂਸਿਕ ਟੀਮਾਂ ਵੀ ਜਾਂਚ ਕਰ ਰਹੀਆਂ ਹਨ ਅਤੇ ਕਤਲ ਦਾ ਅਸਲ ਕਾਰਨ ਕੀ ਹੈ, ਇਹ ਪੂਰੀ ਜਾਂਚ ਤੋਂ ਬਾਅਦ ਹੀ ਪਤਾ ਚੱਲ ਸਕੇਗਾ। ਫਿਲਹਾਲ ਪੁਲਸ ਕਾਤਲ ਦੀ ਭਾਲ ਕਰ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਤਬਾਹ ਕਰ'ਤਾ ਪਰਿਵਾਰ, ਸਕੇ ਭਰਾਵਾਂ ਦੀ ਮੌਕੇ 'ਤੇ ਹੀ ਹੋ ਗਈ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e