ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ

03/16/2023 12:55:36 PM

ਅੰਮ੍ਰਿਤਸਰ- ਅੰਮ੍ਰਿਤਸਰ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਪ੍ਰੇਮੀ ਵੱਲੋਂ ਦੂਜੀ ਕੁੜੀ ਨਾਲ ਵਿਆਹ ਕਰਵਾਉਣ ਤੋਂ ਦੁਖੀ ਪ੍ਰੇਮਿਕਾ ਨੇ ਖੁਦਕੁਸ਼ੀ ਕਰ ਲਈ ਗਈ ਹੈ। ਮ੍ਰਿਤਕਾ ਦੀ ਪਛਾਣ ਉੱਤਰ ਪ੍ਰਦੇਸ਼ ਦੇ ਲਖਨਊ ਦੀ ਰਹਿਣ ਵਾਲੀ ਰੇਚਲ ਮੈਥਿਊ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਨੇ ਦੁਬਈ 'ਚ ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਸਰੀਰਕ ਸ਼ੋਸ਼ਣ ਕਰ ਕੁੜੀ ਨੂੰ ਆਪਣੇ ਪਿਆਰ ਦੇ ਜਾਲ 'ਚ ਫਸਾ ਲਿਆ ਅਤੇ ਬਾਅਦ 'ਚ ਦੂਜੀ ਕੁੜੀ ਨਾਲ ਵਿਆਹ ਕਰਵਾ ਲਿਆ। ਜਿਸ ਤੋਂ ਬਾਅਦ ਕੁੜੀ ਨੇ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ

ਪੁਲਸ ਨੇ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਜਲੰਧਰ ਦੇ ਕੁਕੱੜ ਪਿੰਡ ਦੇ ਮੁਲਜ਼ਮ ਗੁਰਮਿੰਦਰ ਸਿੰਘ ਅਤੇ ਉਸ ਦੀ ਮਾਂ ਰਵਿੰਦਰ ਕੌਰ ਖ਼ਿਲਾਫ਼ ਧਾਰਾ 306 ਦੇ ਤਹਿਤ ਕੇਸ ਦਰਜ ਕੀਤਾ ਹੈ। ਮ੍ਰਿਤਕਾ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਧੀ ਦੁਬਈ 'ਚ 2 ਸਾਲ ਤੋਂ ਮੁਬਾਇਲ ਦੀ ਦੁਕਾਨ 'ਤੇ ਕੰਮ ਕਰਦੀ ਸੀ ਅਤੇ ਜਲੰਧਰ ਨਿਵਾਸੀ ਗੁਰਮਿੰਦਰ ਸਿੰਘ ਵੀ ਦੁਬਈ 'ਚ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ। ਉੱਥੇ ਗੁਰਮਿੰਦਰ ਨੇ ਉਸ ਦੀ ਧੀ ਨੂੰ ਆਪਣੇ ਪਿਆਰ ਜਾਲ 'ਚ ਫਸਾ ਲਿਆ। ਉਨ੍ਹਾਂ ਦੱਸਿਆ ਕਿ ਗਰਮਿੰਦਰ ਨਵੰਬਰ 'ਚ ਜਲੰਧਰ ਵਾਪਸ ਘਰ ਆਇਆ ਸੀ ਅਤੇ 3 ਫਰਵਰੀ ਨੂੰ ਕੁੜੀ ਨੂੰ ਬਿਨਾਂ ਦੱਸੇ ਦੂਜੀ ਕੁੜੀ ਨਾਲ ਵਿਆਹ ਕਰ ਲਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਕੁੜੀ ਦੁਬਈ ਤੋਂ ਅੰਮ੍ਰਿਤਸਰ ਆ ਗਈ ਅਤੇ ਉੱਥੇ ਹੀ ਇਕ ਹੋਟਲ 'ਚ ਰਹਿ ਰਹੀ ਸੀ। ਇਸ ਸਭ ਤੋਂ ਬਾਅਦ ਕੁੜੀ ਨੇ ਪਰੇਸ਼ਾਨ ਹੋ ਕੇ ਹੋਟਲ 'ਚ ਹੀ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ।

ਇਹ ਵੀ ਪੜ੍ਹੋ- 80 ਸਾਲਾ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਕਰਵਾਇਆ 21 ਸਾਲਾ ਕੁੜੀ ਨਾਲ ਦੂਜਾ ਵਿਆਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News