ਪੈਦਲ ਜਾ ਰਹੀ ਔਰਤ ਨੂੰ ਟਰੱਕ ਨੇ ਮਾਰੀ ਟੱਕਰ; ਮੌਤ

Sunday, Jan 07, 2018 - 12:45 AM (IST)

ਪੈਦਲ ਜਾ ਰਹੀ ਔਰਤ ਨੂੰ ਟਰੱਕ ਨੇ ਮਾਰੀ ਟੱਕਰ; ਮੌਤ

ਬੰਗਾ, (ਚਮਨ ਲਾਲ/ਰਾਕੇਸ਼)- ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੰਗਾ ਨਿਵਾਸੀ ਬਲਵੀਰ ਕੌਰ ਪਤਨੀ ਬਲਵਿੰਦਰ ਕੁਮਾਰ ਆਪਣੀ ਬੇਟੀ ਯਸ਼ਦੀਪ ਨਾਲ ਪਿੰਡ ਬੀਸਲਾ ਤੋਂ ਪੈਦਲ ਆਪਣੇ ਘਰ ਆ ਰਹੀ ਸੀ। ਜਿਵੇਂ ਹੀ ਉਹ ਥਾਣਾ ਸਿਟੀ ਬੰਗਾ ਨਜ਼ਦੀਕ ਪਹੁੰਚੇ ਤਾਂ ਪਿੱਛਿਓਂ ਆ ਰਹੇ ਇਕ ਟਰੱਕ ਨੇ ਬਲਵੀਰ ਕੌਰ ਨੂੰ ਆਪਣੀ ਲਪੇਟ 'ਚ ਲੈ ਲਿਆ। ਉਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਬੰਗਾ ਪਹੁੰਚਾਇਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਟਰੱਕ ਡਰਾਈਵਰ ਮੌਕੇ ਤੋਂ ਟਰੱਕ ਛੱਡ ਕੇ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ, ਜਿਨ੍ਹਾਂ ਟਰੱਕ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਇਸੇ ਤਰ੍ਹਾਂ ਹੀ ਦੂਜੇ ਪਾਸੇ ਗੜ੍ਹਸ਼ੰਕਰ ਰੋਡ 'ਤੇ ਵੀ ਇਕ ਕਾਰ ਤੇ ਟਰੱਕ ਵਿਚਕਾਰ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਇਕ ਟਰੱਕ ਡਰਾਈਵਰ ਰਾਜਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਜਦੋਂ ਟਰੱਕ ਨੂੰ ਪਿੱਛੇ ਕਰ ਰਿਹਾ ਸੀ ਤਾਂ ਆਪਣੇ ਪਿੱਛੇ ਆ ਰਹੀ ਕਾਰ, ਜਿਸ ਨੂੰ ਲਖਵਿੰਦਰ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਮੋਹਨੋਵਾਲ ਚਲਾ ਰਿਹਾ ਸੀ, 'ਚ ਜਾ ਵੱਜਾ। ਹਾਦਸੇ 'ਚ ਕਾਰ ਸਵਾਰ ਤਾਂ ਵਾਲ-ਵਾਲ ਬਚ ਗਿਆ ਪਰ ਕਾਰ ਦਾ ਕਾਫੀ ਨੁਕਸਾਨ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੇ ਪੁਲਸ ਅਧਿਕਾਰੀਆਂ ਨੇ ਟਰੱਕ ਚਾਲਕ ਨੂੰ ਹਿਰਾਸਤ 'ਚ ਲੈ ਕੇ ਉਸ ਦਾ ਡਾਕਟਰੀ ਮੁਆਇਨਾ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News