ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਸਕੇ ਭਰਾ ਕਾਬੂ
Wednesday, Mar 21, 2018 - 07:53 AM (IST)

ਭਿੱਖੀਵਿੰਡ/ ਬੀੜ ਸਾਹਿਬ, (ਅਮਨ, ਸੁਖਚੈਨ, ਭਾਟੀਆ, ਬਖਤਾਵਰ, ਲਾਲੂ ਘੁੰਮਣ)- ਭਿੱਖੀਵਿੰਡ ਪੁਲਸ ਵੱਲੋਂ ਦੋ ਸਕੇ ਭਰਾਵਾਂ ਤੋਂ 1700 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਨ ਦਾ ਸਮਾਚਾਰ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਸੁਰਸਿੰਘ ਵਿਖੇ ਗਸ਼ਤ ਦੌਰਾਨ ਲਿੰਕ ਰੋਡ ਪਿੰਡ ਬੈਂਕਾ ਭੱਠਾ ਇੱਟਾਂ ਵਾਲਾ ਨੇੜਿਓਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕਰ ਕੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 1700 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਪ੍ਰੇਮ ਸਿੰਘ ਵਾਸੀ ਬਲੇਰ ਤੇ ਮਨਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਪ੍ਰੇਮ ਸਿੰਘ ਵਾਸੀ ਬਲੇਰ ਵਜੋਂ ਹੋਈ। ਮੁਲਜ਼ਮ ਰਿਸ਼ਤੇ 'ਚ ਦੋਵੇਂ ਸਕੇ ਭਰਾ ਹਨ। ਬਰਾਮਦ ਹੋਈਆਂ ਨਸ਼ੀਲੀਆਂ ਗੋਲੀਆਂ ਬਾਰੇ ਉਕਤ ਵਿਅਕਤੀ ਮੌਕੇ 'ਤੇ ਕੋਈ ਲਾਇਸੰਸ ਪੇਸ਼ ਨਹੀਂ ਕਰ ਸਕੇ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।