ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਇਜਲਾਸ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਲਿਆਂਦੇ ਜਾਣਗੇ ਪ੍ਰਸਤਾਵ

Monday, Jun 19, 2023 - 08:53 AM (IST)

ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਇਜਲਾਸ ਅੱਜ ਤੋਂ ਸ਼ੁਰੂ, ਕਈ ਅਹਿਮ ਮੁੱਦਿਆਂ 'ਤੇ ਲਿਆਂਦੇ ਜਾਣਗੇ ਪ੍ਰਸਤਾਵ

ਜਲੰਧਰ/ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸਪੈਸ਼ਲ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਵੀ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚਣਗੇ। ਪਹਿਲੇ ਦਿਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਸੈਸ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸੇ ਦੇ ਰੋਕੇ ਗਏ ਹਜ਼ਾਰਾਂ ਕਰੋੜ ਰੁਪਏ ਪੇਂਡੂ ਵਿਕਾਸ ਫੰਡ (ਆਰ.ਡੀ.ਐੱਫ਼) ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ. ਐੱਮ) ਬਾਰੇ ਵੀ ਚਰਚਾ ਕਰਨਗੇ। ਇਸ ਦੇ ਨਾਲ ਹੀ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ 'ਤੇ ਸਹਿਮਤੀ ਵੀ ਬਣਾਈ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਚੁੱਕੇ ਹਨ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ ਵਿੱਚ ਨਵੀਂ ਧਾਰਾ ਜੋੜਨ ਦਾ ਪ੍ਰਸਤਾਵ ਲਿਆ ਕੇ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਕੇਂਦਰ ਖ਼ਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ।

ਇਹ ਵੀ ਪੜ੍ਹੋ:ਵਧੀਆ ਤਨਖ਼ਾਹ ਦਾ ਝਾਂਸਾ ਦੇ ਕੇ ਔਰਤ ਨੂੰ ਭੇਜਿਆ ਮਸਕਟ, ਫਿਰ ਅੱਗੇ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਜ਼ਿਕਰਯੋਗ ਹੈ ਕਿ ਪੰਜਾਬ ਦੇ ਹਿੱਸੇ ਦੇ ਕੁੱਲ 5800 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਨੇ ਰੋਕ ਦਿੱਤੇ ਹਨ। ਇਸ ਨੂੰ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਵੀ ਕਰ ਚੁੱਕੇ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖੇ ਗਏ ਹਨ ਪਰ ਫੰਡ ਜਾਰੀ ਨਾ ਹੋਣ ਕਾਰਨ ਪੰਜਾਬ ਸਰਕਾਰ ਲਈ ਆਰਥਿਕ ਚੁਣੌਤੀ ਬਣੀ ਹੋਈ ਹੈ। ਇਹੀ ਕਾਰਨ ਹੈ ਕਿ ਹੁਣ ਪੰਜਾਬ ਸਰਕਾਰ ਸੁਪਰੀਮ ਕੋਰਟ ਜਾ ਸਕਦੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ: ਪਿਤਾ ਦਿਵਸ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਸਾਂਝੀ ਕੀਤੀ ਭਾਵੁਕ ਪੋਸਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News