ਬੇਰੁਜ਼ਗਾਰ ਪੀ.ਟੀ.ਆਈ.ਅਧਿਆਪਕ ਯੂਨੀਅਨ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

Tuesday, Jul 18, 2017 - 11:57 AM (IST)

ਬੇਰੁਜ਼ਗਾਰ ਪੀ.ਟੀ.ਆਈ.ਅਧਿਆਪਕ ਯੂਨੀਅਨ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਬਠਿੰਡਾ - ਬੇਰੁਜ਼ਗਾਰ ਪੀ.ਟੀ.ਆਈ. ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਯੂਨੀਅਨ ਦੀ ਸੂਬਾ ਪੱਧਰੀ ਬੈਠਕ ਸੂਬਾ ਆਗੂਆਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਆਗੂਆਂ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਯੂਨੀਅਨ ਵੱਲੋਂ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਦੌਰਾਨ ਅਸ਼ੋਕ ਲਾਧੂਕੇ ਨੂੰ ਸੂਬਾ ਪ੍ਰਧਾਨ, ਸੰਜੀਵ ਫਿਰੋਜ਼ਪੁਰ, ਅਰਵਿੰਦ ਗਿੱਲ ਮਾਨਸਾ, ਕਮਲ ਮਾਨਸਾ, ਰਜਨੀ ਬਾਲਾ ਬਠਿੰਡਾ ਅਤੇ ਰਣਧੀਰ ਸਿੰਘ ਬਠਿੰਡਾ ਨੂੰ ਸੂਬਾ ਕਮੇਟੀ ਵਿਚ ਸ਼ਾਮਲ ਕੀਤਾ ਗਿਆ। ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੀ.ਟੀ.ਆਈ.ਦੀਆਂ 646 ਪੋਸਟਾਂ ਨੂੰ ਭਰਨ ਸਬੰਧੀ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਕਾਨੂੰਨੀ ਤੌਰ 'ਤੇ ਵੀ ਸਰਕਾਰ ਨਾਲ ਲੜਾਈ ਨੂੰ ਜਾਰੀ ਰੱਖਿਆ ਜਾਵੇਗਾ। ਮੀਟਿੰਗ ਦੌਰਾਨ ਮਨਦੀਪ ਕੁੰਦੀ, ਗੁਰਮੀਤ ਬਠਿੰਡਾ, ਹਰਜਿੰਦਰ ਸਿੰਘ, ਮਨਦੀਪ ਕੁੰਦੀ ਮੋਗਾ, ਅਵਤਾਰ ਸਿੰਘ ਸੰਗਰੂਰ, ਰਵਿੰਦਰ ਕੁਮਾਰ ਫਾਜ਼ਿਲਕਾ, ਸੁਖਦੇਵ ਸਿੰਘ ਮਾਨਸਾ ਆਦਿ ਹਾਜ਼ਰ ਸਨ।


Related News