ਮੂਰਤੀ ਵਿਸਰਜਨ ਦੌਰਾਨ ਹੋ ਗਈ ਅਣਹੋਣੀ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
Monday, Feb 03, 2025 - 10:32 PM (IST)
ਦੋਰਾਹਾ (ਰਣਧੀਰ ਸਿੰਘ ਧੀਰਾ, ਵਿਨਾਇਕ)- ਦੋਰਾਹਾ ਘਾਟ ਵਿਖੇ ਸਰਸਵਤੀ ਦੇਵੀ ਦੀਆਂ ਮੂਰਤੀਆਂ ਦੇ ਵਿਸਰਜਨ ਦੌਰਾਨ ਅੱਜ ਇਕ ਦੁਖ਼ਦਾਈ ਘਟਨਾ ਵਾਪਰ ਜਾਣ ਦੀ ਮੰਦਭਾਗੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਮੂਰਤੀ ਵਿਸਰਜਨ ਦੌਰਾਨ ਗੋਵਿੰਦਗੜ੍ਹ ਦੇ ਕੁਝ ਨੌਜਵਾਨ ਨਹਿਰ ਵਿਚ ਵੜੇ ਸਨ ਤਾਂ ਇਸ ਦੌਰਾਨ ਦੋ ਨੌਜਵਾਨ ਪਾਣੀ ਵਿਚ ਡੁੱਬਣ ਲੱਗੇ।
ਨੌਜਵਾਨਾਂ ਨੂੰ ਡੁੱਬਦੇ ਦੇਖ ਸਥਾਨਕ ਲੋਕਾਂ ਨੇ ਮੁਸਤੈਦੀ ਨਾਲ ਇਕ ਨੌਜਵਾਨ ਨੂੰ ਤਾਂ ਨਹਿਰ 'ਚੋਂ ਕੱਢ ਕੇ ਬਚਾ ਲਿਆ, ਪਰ ਦੂਜੇ ਨੌਜਵਾਨ ਨੂੰ ਬਚਾਉਣ 'ਚ ਉਹ ਕਾਮਯਾਬ ਨਹੀਂ ਹੋ ਸਕੇ ਤੇ ਉਸ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਵਿੰਦਗੜ੍ਹ (ਲੁਧਿਆਣਾ) ਦੇ ਰਹਿਣ ਵਾਲੇ ਸੁਧੀਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਚਾਈਨਾ ਡੋਰ ਦੀ ਚਪੇਟ 'ਚ ਆਏ ਪੰਜਾਬ ਦੇ ਮਸ਼ਹੂਰ ਗਾਇਕ, ਜ਼ਖ਼ਮੀ ਹਾਲਤ 'ਚ ਪੁੱਜੇ ਹਸਪਤਾਲ
ਚਸ਼ਮਦੀਦਾਂ ਅਨੁਸਾਰ ਵਿਸਰਜਨ ਸਮੇਂ ਪਾਣੀ ਦਾ ਵਹਾਅ ਤੇਜ਼ ਸੀ, ਜਿਸ ਕਾਰਨ ਨੌਜਵਾਨ ਸੰਤੁਲਨ ਗੁਆ ਬੈਠੇ ਅਤੇ ਪਾਣੀ ਦੇ ਵਹਾਅ ਵਿਚ ਵਹਿ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਰਾਹਤ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਪੁਲਸ ਪ੍ਰਸ਼ਾਸਨ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਥਾਣਾ ਦੋਰਾਹਾ ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੋਲ਼ੀਆਂ ਦੀ ਆਵਾਜ਼ ਨਾਲ ਦਹਿਲ ਗਿਆ ਪੰਜਾਬ ਦਾ ਇਹ ਇਲਾਕਾ, ਬਣਿਆ ਦਹਿਸ਼ਤ ਦਾ ਮਾਹੌਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e