ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਬੇਗੋਵਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

Monday, Jun 27, 2022 - 10:36 PM (IST)

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਬੇਗੋਵਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਬੇਗੋਵਾਲ (ਬੱਬਲਾ) : ਰੋਜ਼ੀ-ਰੋਟੀ ਲਈ ਅਮਰੀਕਾ ਗਏ ਪਿੰਡ ਅਕਬਰਪੁਰ ਦੇ ਨੌਜਵਾਨ ਦਾ ਨਿਊਯਾਰਕ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਰਵੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਸਤਨਾਮ ਸਿੰਘ (26) ਨੂੰ  5 ਸਾਲ ਪਹਿਲਾਂ ਅਮਰੀਕਾ ਭੇਜਿਆ ਸੀ, ਜੋ ਨਿਊਯਾਰਕ ਸ਼ਹਿਰ ’ਚ ਰਹਿ ਰਿਹਾ ਸੀ। ਉਹ ਉਥੇ ਟੈਕਸੀ ਚਲਾਉਂਦਾ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਬਜਟ : ਭਗਵੰਤ ਮਾਨ ਸਰਕਾਰ ਵੱਲੋਂ ਖੇਤੀ ਸੈਕਟਰ ਨੂੰ ਹੁਲਾਰਾ ਦੇਣ ਲਈ 11, 560 ਕਰੋੜ ਰੁੁਪਏ ਦਾ ਐਲਾਨ

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਕਿਸੇ ਰਿਸ਼ਤੇਦਾਰ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਲੜਕੇ ਦਾ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ, ਜਾਣੋ ਕੀ ਰਹੇ ਵੱਡੇ ਕਾਰਨ


author

Manoj

Content Editor

Related News