ਸੰਯੁਕਤ ਸੰਘਰਸ਼ ਪਾਰਟੀ ਨੇ ਸਰਬਜੀਤ ਲੁਬਾਣਾ ਨੂੰ ਹਲਕਾ ਭੁਲੱਥ ਤੋਂ ਉਮੀਦਵਾਰ ਐਲਾਨਿਆ

01/25/2022 9:23:24 PM

ਭੁਲੱਥ (ਰਜਿੰਦਰ)-ਕਿਸਾਨਾਂ ਦੀ ਸੰਯੁਕਤ ਸੰਘਰਸ਼ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਵੱਲੋਂ ਹਲਕਾ ਭੁਲੱਥ ਤੋਂ ਸਰਬਜੀਤ ਸਿੰਘ ਲੁਬਾਣਾ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰ ਦਿੱਤਾ ਹੈ। ਇਸ ਬਾਰੇ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਅਧਿਕਾਰਤ ਤੌਰ ’ਤੇ ਪੁਸ਼ਟੀ ਕੀਤੀ ਗਈ ਹੈ। ਦੱਸ ਦੇਈਏ ਕਿ ਭੁਲੱਥ ਸੀਟ ਗੁਰਨਾਮ ਸਿੰਘ ਚਢੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਦੇ ਹਿੱਸੇ ਆਈ ਸੀ, ਜਿਥੇ ਪਾਰਟੀ ਦੇ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਜੌੜਾ ਮਾਜਰਾ ਵੱਲੋਂ ਭੁਲੱਥ ਸੀਟ ਤੋਂ ਸਰਬਜੀਤ ਸਿੰਘ ਲੁਬਾਣਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਸਰਬਜੀਤ ਸਿੰਘ ਲੁਬਾਣਾ ਨੂੰ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਮਹੀਨੇ ਪੰਜਾਬ ਦਾ ਬੁਲਾਰਾ ਅਤੇ ਸਟੇਟ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਸੀ।

PunjabKesari

ਇਸ ਮੌਕੇ ਗੱਲਬਾਤ ਦੌਰਾਨ ਸਰਬਜੀਤ ਸਿੰਘ ਲੁਬਾਣਾ ਨੇ ਟਿਕਟ ਲਈ ਸੰਯੁਕਤ ਸੰਘਰਸ਼ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਦਾ ਧੰਨਵਾਦ ਕੀਤਾ ਹੈ। ਪੁੱਛਣ 'ਤੇ ਲੁਬਾਣਾ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਆਮ ਆਦਮੀ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹੋਏ ਪਾਰਟੀ ਨੂੰ ਛੱਡ ਕੇ ਕਿਸਾਨਾਂ ਦੇ ਹੱਕ ਵਿਚ ਆਪਣਾ ਸਮਰਥਨ ਦੇ ਦਿੱਤਾ ਸੀ।


Manoj

Content Editor

Related News