ਬੱਚੇ ਦੇ ਜਨਮ ਦੀ ਖ਼ੁਸ਼ੀ 'ਚ ਮਠਿਆਈ ਵੰਡ ਕੇ ਪਰਤ ਰਹੇ 2 ਦੋਸਤਾਂ ਨਾਲ ਹੋਇਆ ਉਹ ਜੋ ਸੋਚਿਆ ਨਾ ਸੀ

Wednesday, Nov 06, 2024 - 06:13 PM (IST)

ਬੱਚੇ ਦੇ ਜਨਮ ਦੀ ਖ਼ੁਸ਼ੀ 'ਚ ਮਠਿਆਈ ਵੰਡ ਕੇ ਪਰਤ ਰਹੇ 2 ਦੋਸਤਾਂ ਨਾਲ ਹੋਇਆ ਉਹ ਜੋ ਸੋਚਿਆ ਨਾ ਸੀ

ਜਲੰਧਰ (ਮਾਹੀ)- ਬੱਚੇ ਦੇ ਜਨਮ ਦੀ ਖ਼ੁਸ਼ੀ ਦੀ ਮਠਿਆਈ ਵੰਡਣ ਤੋਂ ਬਾਅਦ ਆਪਣੇ ਦੋਸਤ ਨਾਲ ਮੋਟਰਸਾਈਕਲ ’ਤੇ ਘਰ ਜਾ ਰਿਹਾ ਮੁੰਡੇ ਨਾਲ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀਆਂ ਦੀ ਪਛਾਣ ਅਰਾਜ ਕੁਮਾਰ ਪੁੱਤਰ ਬੀਰ ਚੰਦ ਵਾਸੀ ਪਿੰਡ ਹੀਰਾਪੁਰ ਜ਼ਿਲ੍ਹਾ ਜਲੰਧਰ ਅਤੇ ਉਸ ਦੇ ਦੋਸਤ ਪਲਵਿੰਦਰ ਸਿੰਘ ਪੁੱਤਰ ਅਮਰਪਾਲ ਸਿੰਘ ਵਾਸੀ ਪਿੰਡ ਨੌਗੱਜਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।

ਪਲਵਿੰਦਰ ਸਿੰਘ ਪੁੱਤਰ ਅਮਰਪਾਲ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਜੇ 20 ਦਿਨ ਪਹਿਲਾਂ ਹੀ ਅਰਾਜ ਕੁਮਾਰ ਇਕ ਨਵਜੰਮੇ ਬੱਚੇ ਦਾ ਪਿਤਾ ਬਣਿਆ ਸੀ, ਜਿਸ ਦੀ ਖ਼ੁਸ਼ੀ ’ਚ ਉਹ ਪਿੰਡ ਬੱਲਾਂ ’ਚ ਆਪਣੇ ਸਹੁਰਿਆਂ ਨੂੰ ਮਠਿਆਈ ਦੇਣ ਗਿਆ ਸੀ। ਜਿਵੇਂ ਹੀ ਉਹ ਪਿੰਡ ਬੱਲਾਂ ਤੋਂ ਡੇਰੇ ਨੂੰ ਜਾਂਦੀ ਸੜਕ ’ਤੇ ਹਸਪਤਾਲ ਨੇੜੇ ਪਹੁੰਚੇ ਤਾਂ ਕਿਸੇ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਚਾਲਕ ਨੇ ਉਸ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਮਾਂ ਨਾਲ ਚਾਈਂ-ਚਾਈਂ ਨਾਨਕੇ ਜਾ ਰਹੀ 9 ਸਾਲਾ ਬੱਚੀ ਨਾਲ ਵਾਪਰੀ ਅਣਹੋਣੀ

ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ’ਚ ਰੱਖਵਾਇਆ ਗਿਆ ਹੈ ਅਤੇ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਆਸਪਾਸ ਦੇ ਸੀ. ਸੀ. ਟੀ. ਵੀ. ਕੈਮਰੇ ਲਾਏ ਹਨ। ਕੈਮਰਿਆਂ ਦੀ ਜਾਂਚ ਕੀਤੀ ਗਈ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਗਈ ਹੈ।

 ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News