ਜਾਖੜ ਦੀ ਜਿੱਤ ਨੇ ਇਤਿਹਾਸ ਕਾਇਮ ਕਰ ਦਿੱਤਾ - ਰੌਕੀ

10/17/2017 3:56:01 PM


ਜ਼ੀਰਾ (ਅਕਾਲੀਆਂ ਵਾਲਾ) : ਰੌਕੀ ਕਥੂਰੀਆ ਪ੍ਰਧਾਨ ਯੂਥ ਕਾਂਗਰਸ ਸੇਵਾ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਦੀ ਕਰੀਬ ਦੋ ਲੱਖ ਵੋਟਾਂ ਨਾਲ ਹੋਈ ਜਿੱਤ ਨੂੰ ਇਤਿਹਾਸਿਕ ਜਿੱਤ ਕਰਾਰ ਦਿੰਦਿਆਂ ਆਖਿਆ ਕਿ ਗੁਰਦਾਸਪੁਰ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਤੇ ਮੋਹਰ ਲਗਾਈ ਹੈ ਅਤੇ ਮੋਦੀ ਸਰਕਾਰ ਦੀਆਂ ਆਮ ਜਨਤਾ ਵਿਰੋਧੀ ਨੀਤੀਆਂ ਨੂੰ ਅਤੇ ਝੂਠੇ ਵਾਅਦਿਆਂ ਨੂੰ ਨਕਾਰਿਆ ਹੈ। ਇਸ ਮੌਕੇ ਉਨਾਂ੍ਹ ਕਿਹਾ ਕਿ ਕੈਪਟਨ ਦੀ ਸਰਕਾਰ ਵਿਚ ਆਪਣੀ ਕਾਰਗੁਜ਼ਾਰੀ 'ਚ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਬੇਰੁਜ਼ਗਾਰੀ ਨੂੰ ਦੂਰ ਕਰਨਾ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਉਪਰਾਲਿਆਂ ਦੇ ਆਧਾਰ 'ਤੇ ਹੀ ਸੁਨੀਲ ਜਾਖੜ ਨੂੰ ਇੰਨੀਂ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ਲੱਡੂ ਵੰਡ ਕੇ ਅਤੇ ਪਟਾਕੇ ਚਲਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨਾਲ ਅਨਵਰ ਹੁਸੈਨ ਸਕੱਤਰ ਪੀ. ਪੀ. ਸੀ. ਸੀ., ਵੀਰਪਾਲ ਸਿੰਘ ਹੈਪੀ, ਜਗਜੀਤ ਬੋਤੀਆਂ ਵਾਲਾ ਆਦਿ ਹਾਜ਼ਰ ਸਨ।