ਜਾਖੜ ਦੀ ਜਿੱਤ ਨੇ ਅਕਾਲੀ-ਭਾਜਪਾ ਆਗੂਆਂ ਦੇ ਮੂੰਹ ਕੀਤੇ ਬੰਦ : ਬਲਕਾਰ ਸਿੰਘ

10/19/2017 1:56:36 PM


ਮੰਡੀ ਘੁਬਾਇਆ (ਕੁਲਵੰਤ) - ਗੁਰਦਾਸਪੁਰ ਦੀ ਜ਼ਿਮਨੀ ਚੋਣ ਦੌਰਾਨ ਸੁਨੀਲ ਜਾਖੜ ਵੱਲੋਂ ਰਿਕਾਰਡਤੋੜ ਜਿੱਤ ਨੇ ਕਾਂਗਰਸੀ ਵਰਕਰਾਂ 'ਚ ਨਵਾਂ ਜੋਸ਼ ਭਰ ਦਿੱਤਾ ਹੈ ਤੇ ਇਸ ਨਾਲ ਅਕਾਲੀ-ਭਾਜਪਾ ਦੇ ਲੀਡਰਾਂ ਤੇ ਵਰਕਰਾਂ ਦੇ ਮੂੰਹ ਬੰਦ ਹੋ ਗਏ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਕਾਰ ਸਿੰਘ ਚੇਅਰਮੈਨ ਐੱਸ. ਸੀ. ਡਿਪਾਰਟਮੈਂਟ ਜ਼ਿਲਾ ਕਾਂਗਰਸ ਕਮੇਟੀ ਪਿੰਡ ਮੋਹਰ ਸਿੰਘ ਵਾਲਾ (ਧਰਮੂਵਾਲਾ) ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਵੱਡੀ ਜਿੱਤ ਨੇ ਇਸ ਗੱਲ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਅਤੇ ਸੂਬੇ ਦੇ ਲੋਕ ਭਾਜਪਾ ਦੀਆਂ ਮਾਰੂ ਨੀਤੀਆਂ ਤੋਂ ਬੁਰੀ ਤਰ੍ਹਾਂ ਤੰਗ ਆਏ ਪਏ ਹਨ ਤੇ ਕੇਂਦਰ 'ਚ ਆਉਣ ਵਾਲੀ ਸਰਕਾਰ ਵੀ ਕਾਂਗਰਸ ਪਾਰਟੀ ਦੀ ਹੀ ਬਣੇਗੀ। ਇਸ ਮੌਕੇ ਚੇਅਰਮੈਨ ਤੇ ਵਰਕਰਾਂ ਵੱਲੋਂ ਸੁਨੀਲ ਜਾਖੜ ਨੂੰ ਵਧਾਈ ਦਿੱਤੀ ਗਈ ਤੇ ਮਠਿਆਈ ਵੰਡੀ। ਇਸ ਮੌਕੇ ਉਨ੍ਹਾਂ ਨਾਲ ਦਲੀਪ ਸਿੰਘ, ਗੁਰਦੀਪ ਸਿੰਘ, ਸੁੱਚਾ ਸਿੰਘ, ਸੁਰਜੀਤ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।


Related News