ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

Thursday, Aug 01, 2024 - 03:13 PM (IST)

ਨਸ਼ੇ ’ਚ ਧੁੱਤ ਨੌਜਵਾਨ ਸੜਕਾਂ ਦੇ ਡਿੱਗਦਾ ਹੋਇਆ ਆਇਆ ਨਜ਼ਰ, ਸਵਾਲਾਂ ਦੇ ਘੇਰੇ ’ਚ ਪੁਲਸ

ਮਜੀਠਾ/ਕੱਥੂਨੰਗਲ (ਸਰਬਜੀਤ)-ਅੱਜ ਅਸੀਂ ਅਜਿਹੇ ਨਸ਼ੇ ਦੇ ਮੁੱਦੇ ਦੀ ਗੱਲ ਕਰਨ ਜਾ ਰਹੇ ਹਾਂ ਜਿਸ ਨੇ ਜਿਥੇ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ ਤੇ ਬੱਚਿਆਂ ਦੇ ਸਿਰ ਤੋਂ ਬਾਪ ਦਾ ਸਾਇਆ ਖੋਹ ਲਿਆ, ਉਥੇ ਹੀ ਘਰਾਂ ਦੇ ਘਰ ਬਰਬਾਦ ਕਰ ਕੇ ਰੱਖ ਦਿੱਤੇ ਜੋ ਇਸ ਸਮੇਂ ਪੰਜਾਬ ਵਿਚ ਭਿਆਨਕ ਰੂਪ ਅਖਤਿਆਰ ਕਰਦਾ ਹੋਇਆ ਵੱਧਦਾ ਹੀ ਜਾ ਰਿਹਾ ਹੈ। ਪੁਲਸ ਪ੍ਰਸ਼ਾਸਨ ਇਸ ਨਸ਼ੇ ਵਰਗੀ ਨਾ ਮੁਰਾਦ ਬੀਮਾਰੀ ਨੂੰ ਖ਼ਤਮ ਕਰਨ ਵਿਚ ਹੁਣ ਤੱਕ ਫੇਲ ਨਜ਼ਰ ਆ ਰਿਹਾ ਹੈ, ਜਿਸ ਦੀ ਇਕ ਤਾਜ਼ਾ ਉਦਾਹਰਣ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਮਜੀਠਾ ਦੇ ਕਸਬਾ ਮਜੀਠਾ ਵਿਚ ਦੇਖਣ ਨੂੰ ਮਿਲ ਰਹੀ ਹੈ। ਜਿਥੇ ਅੱਜ ਕੱਲ ਇਕ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਚਰਚਾ ਦਾ ਵਿਸ਼ਾ ਬਣੀ ਪਈ ਹੈ, ਤੇ ਪੁਲਸ ਥਾਣਾ ਮਜੀਠਾ ਦੀ ਨਸ਼ਿਆਂ ਨੂੰ ਠੱਲ ਪਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, 2 ਧਿਰਾਂ ਆਪਸ ’ਚ ਭਿੜੀਆਂ, ਚੱਲੀਆਂ ਤਾਬੜਤੋੜ ਗੋਲੀਆਂ

ਇਸ ਵਾਇਰਲ ਹੋ ਰਹੀ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਵਲੋਂ ਨਸ਼ੇ ਦਾ ਸੇਵਨ ਕੀਤਾ ਹੋਇਆ ਹੈ ਤੇ ਉਹ ਸੜਕ ਦੇ ਵਿਚਕਾਰ ਹੀ ਝੂਲਦਾ ਹੋਇਆ ਨਜ਼ਰ ਆ ਰਿਹਾ ਹੈ ਤੇ ਆਉਣ ਜਾਣ ਵਾਲੇ ਲੋਕ ਉਸ ਨੂੰ ਦੇਖ ਕੇ ਤਰ੍ਹਾਂ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਹੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੁਲਸ ਥਾਣਾ ਮਜੀਠਾ ਦੇ ਮੁਖੀ ਵੱਲੋਂ ਥਾਣੇ ਅਧੀਨ ਆਉਂਦੇ ਇਲਾਕੇ ਵਿਚੋਂ ਅਕਸਰ ਮੀਡੀਆ ਰਾਹੀਂ ਤੇ ਖੁਦ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਜਦੋਂ ਕਿ ਸੱਚਾਈ ਕੁਝ ਹੋਰ ਹੀ ਬਿਆਨ ਕਰ ਰਹੀ ਜਿਸ ’ਤੇ ਉਕਤ ਵਾਇਰਲ ਨੌਜਵਾਨ ਦੀ ਵੀਡੀਓ ਨੇ ਮੋਹਰ ਲਗਾ ਦਿੱਤੀ ਹੈ ਕਿ ਮਜੀਠਾ ਵਿਚ ਨਸ਼ੇ ਦੀ ਵਿਕਰੀ ਨਿਰੰਤਰ ਜਾਰੀ ਹੈ।

ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News