ਵਿਦਿਆਰਥਣ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਵੀਡੀਓ ਹੋ ਰਿਹੈ ਵਾਇਰਲ
Sunday, Nov 19, 2017 - 10:35 PM (IST)
ਮੋਗਾ— ਇੰਨੀਂ ਦਿਨੀਂ ਸ਼ੋਸ਼ਲ ਮੀਡੀਆ 'ਤੇ ਇਕ ਵਿਦਿਆਰਥਣ ਵਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦਿਖਾਈ ਦੇ ਰਿਹਾ ਹੈ ਕਿ ਇਕ ਵਿਦਿਆਰਥਣ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਉਸ ਨੂੰ ਉਸ ਦੇ ਸਾਥੀਆਂ ਵਲੋਂ ਬਚਾਇਆ ਗਿਆ।
ਜਾਣਕਾਰੀ ਮੁਤਾਬਕ ਇਹ ਵੀਡੀਓ ਬੀ.ਆਈ.ਐੱਸ. ਕਾਲਜ ਦੀ ਦੱਸੀ ਜਾ ਰਹੀ ਹੈ, ਜੋ ਕਿ ਮੋਗਾ ਦੇ ਗਗੜਾ ਪਿੰਡ 'ਚ ਸਥਿਤ ਹੈ। ਇਹ ਵੀਡੀਓ ਸ਼ੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਿਦਿਆਰਥਣ ਦੇ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।