ਪੰਜਾਬ ਦੇ ਪਿੰਡ ਨੂੰ ਤੜਕਸਾਰ ਕਰ 'ਤਾ ਸੀਲ, ਚਾਰੇ ਪਾਸੇ ਪੁਲਸ ਹੀ ਪੁਲਸ, ਜਾਣੋ ਪੂਰਾ ਮਾਮਲਾ
Wednesday, May 01, 2024 - 11:50 AM (IST)
ਖੰਨਾ/ਸਮਰਾਲਾ (ਵਿਪਨ, ਸੰਜੇ ਗਰਗ) : ਪੰਜਾਬ ਦੇ ਖੰਨਾ ਵਿਖੇ ਪਿੰਡ ਦਹੇੜੂ ਨੂੰ ਤੜਕਸਾਰ ਹੀ ਪੁਲਸ ਵਲੋਂ ਸੀਲ ਕਰ ਦਿੱਤਾ ਗਿਆ ਅਤੇ ਪਿੰਡ ਦੇ ਚਾਰੇ ਪਾਸੇ ਪੁਲਸ ਹੀ ਪੁਲਸ ਦਿਖਾਈ ਦੇ ਰਹੀ ਸੀ। ਦਰਅਸਲ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇ 2-4 ਘਰ ਲੁਕ-ਛੁਪ ਕੇ ਨਸ਼ਾ ਵੇਚ ਰਹੇ ਹਨ, ਜਿਸ ਤੋਂ ਬਾਅਦ ਪੁਲਸ ਵਲੋਂ ਇੱਥੇ ਸਰਚ ਆਪਰੇਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ : ਕੀ ਰਾਜਾ ਵੜਿੰਗ ਨੂੰ ਛੱਡਣੀ ਪਵੇਗੀ ਪੰਜਾਬ ਕਾਂਗਰਸ ਦੀ ਪ੍ਰਧਾਨਗੀ? ਸਿਆਸੀ ਗਲਿਆਰਿਆਂ 'ਚ ਛਿੜੀ ਚਰਚਾ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ 'ਚ ਕੁੱਝ ਘਰਾਂ ਦੇ ਨਸ਼ਾ ਵੇਚਣ ਬਾਰੇ ਪਤਾ ਲੱਗਾ ਤਾਂ ਉਹ ਪੁਲਸ ਪਾਰਟੀ ਸਮੇਤ ਇੱਥੇ ਛਾਪੇਮਾਰੀ ਕਰਨ ਪੁੱਜੇ।
ਇਹ ਵੀ ਪੜ੍ਹੋ : ਕੈਬ ਬੁਕਿੰਗ ਕਰਨ ਵਾਲਿਆਂ ਨਾਲ ਜੁੜੀ ਅਹਿਮ ਖ਼ਬਰ, ਡਰਾਈਵਰਾਂ ਨੇ ਲਿਆ ਵੱਡਾ ਫ਼ੈਸਲਾ
ਉਨ੍ਹਾਂ ਦੱਸਿਆ ਕਿ ਮੌਕੇ 'ਤੇ 3-4 ਸ਼ੱਕੀ ਲੋਕਾਂ ਨੂੰ ਰਾਊਂਡ ਅਪ ਕੀਤਾ ਗਿਆ ਹੈ ਅਤੇ ਕੁੱਝ ਵਾਹਨਾਂ ਨੂੰ ਵੀ ਕਬਜ਼ੇ 'ਚ ਲਿਆ ਗਿਆ ਹੈ, ਜਿਨ੍ਹਾਂ ਨੂੰ ਵੈਰੀਫ਼ਿਕੇਸ਼ਨ ਤੋਂ ਬਾਅਦ ਛੱਡਿਆ ਜਾਵੇਗਾ। ਡੀ. ਐੱਸ. ਪੀ. ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇਗਾ, ਇਸੇ ਲਈ ਸਵੇਰੇ-ਸਵੇਰੇ ਅੱਜ ਪੁਲਸ ਪਾਰਟੀ ਵਲੋਂ ਇੱਥੇ ਕੈਸੋ ਆਪਰੇਸ਼ਨ ਚਲਾਇਆ ਗਿਆ ਹੈ।
ਇਸੇ ਤਰ੍ਹਾਂ ਸਮਰਾਲਾ ਪੁਲਸ ਨੇ ਵੀ ਬੁੱਧਵਾਰ ਤੜਕੇ ਸਵੇਰੇ ਭਾਰੀ ਪੁਲਸ ਫੋਰਸ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆ ਵਿਚ ਕਾਸੋ ਸਰਚ ਆਪਰੇਸ਼ਨ ਕਰਦੇ ਹੋਏ ਕਈ ਘਰਾਂ ਦੀ ਤਲਾਸ਼ੀ ਲੈਂਦੇ ਹੋਏ ਕੁੱਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀ. ਜੀ. ਪੀ. ਪੰਜਾਬ ਦੇ ਹੁਕਮਾਂ ’ਤੇ ਕੀਤੇ ਗਏ ਇਸ ਸਰਚ ਆਪਰੇਸ਼ਨ ਦੌਰਾਨ ਸਮਰਾਲਾ ਪੁਲਸ ਨੇ 2 ਵਿਅਕਤੀਆਂ ਨੂੰ ਭਾਰੀ ਮਾਤਰਾਂ ਵਿਚ ਨਸ਼ੀਲੇ ਪਦਾਰਥਾ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੀ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸਰਚ ਆਪਰੇਸ਼ਨ ਸਵੇਰੇ 5 ਵਜੇ ਆਰੰਭ ਦਿੱਤਾ ਗਿਆ ਸੀ ਅਤੇ ਵੱਖ-ਵੱਖ ਇਲਾਕਿਆਂ ਵਿਚ ਇਹ ਆਪਰੇਸ਼ਨ ਹਾਲੇ ਵੀ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8