ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ ਟਰੈਕਟਰ ਪਿੱਛੇ ਬੰਨ੍ਹ...

Thursday, Mar 12, 2026 - 06:34 PM (IST)

ਪੰਜਾਬ: ਪਿੰਡ ਵਾਲਿਆਂ ਨੇ ਫੜ੍ਹ ਲਏ ਲੁਟੇਰੇ, ਪਹਿਲਾਂ ਕੀਤੀ ਛਿੱਤਰ ਪ੍ਰੇਡ, ਫਿਰ ਟਰੈਕਟਰ ਪਿੱਛੇ ਬੰਨ੍ਹ...

ਤਰਨਤਾਰਨ (ਰਮਨ)-ਪਰਸ ਅਤੇ ਮੋਬਾਈਲ ਖੋਹ ਕੇ ਫਰਾਰ ਹੋਣ ਵਾਲੇ ਤਿੰਨ ਲੁਟੇਰਿਆਂ ਨੂੰ ਪਿੰਡ ਵਾਸੀਆਂ ਵੱਲੋਂ ਪਿੱਛਾ ਕਰਕੇ ਬੜੀ ਮੁਸ਼ਕਿਲ ਨਾਲ ਜਿੱਥੇ ਕਾਬੂ ਕੀਤਾ ਗਿਆ, ਉਥੇ ਹੀ ਉਨ੍ਹਾਂ ਦੀ ਛਿੱਤਰ-ਪਰੇਡ ਕਰਨ ਤੋਂ ਬਾਅਦ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  ਮਿਲੀ ਜਾਣਕਾਰੀ ਦੇ ਅਨੁਸਾਰ ਬੀਤੇ ਕੱਲ੍ਹ ਸਰਬਜੀਤ ਸਿੰਘ ਨਿਵਾਸੀ ਪਿੰਡ ਢੋਟੀਆਂ ਜੋ ਮੋਟਰਸਾਈਕਲ ਉਪਰ ਕਿਸੇ ਕੰਮ ਜਾ ਰਹੇ ਸਨ, ਦਾ ਪਰਸ ਅਤੇ ਮੋਬਾਈਲ ਫੋਨ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਰਸਤੇ ਵਿਚੋਂ ਖੋਹ ਲਿਆ ਗਿਆ ਸੀ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।

ਇਹ ਵੀ ਪੜ੍ਹੋ- ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ

ਇਸ ਦੌਰਾਨ ਆਸ-ਪਾਸ ਦੇ ਲੋਕਾਂ ਵੱਲੋਂ ਤੁਰੰਤ ਮੋਟਰਸਾਈਕਲ ਸਵਾਰ ਲੁਟੇਰਿਆਂ ਦਾ ਪਿੱਛਾ ਕੀਤਾ ਗਿਆ, ਜਿਨ੍ਹਾਂ ਨੂੰ ਪਬਲਿਕ ਵੱਲੋਂ ਕਾਬੂ ਕਰ ਲਿਆ ਗਿਆ। ਲੋਕਾਂ ਵੱਲੋਂ ਤਿੰਨਾਂ ਲੁਟੇਰਿਆਂ ਨੂੰ ਕਾਬੂ ਕਰਦੇ ਹੋਏ ਪਹਿਲਾਂ ਛਿੱਤਰ-ਪਰੇਡ ਕੀਤੀ ਗਈ ਅਤੇ ਬਾਅਦ ਵਿਚ ਤਿੰਨਾਂ ਨੂੰ ਟਰੈਕਟਰ ਪਿੱਛੇ ਰੱਸਿਆਂ ਨਾਲ ਬੰਨ੍ਹ ਪਿੰਡ 'ਚ ਘੁੰਮਾਇਆ । ਇਸ ਦੌਰਾਨ ਪਿੰਡ ਦੇ ਕੁਝ ਲੋਕਾਂ ਵੱਲੋਂ ਤਿੰਨਾਂ ਦੀ ਬੇਰਹਿਮੀ ਨਾਲ ਮਾਰਕੁੱਟ ਵੀ ਕੀਤੀ ਗਈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੁੰਦੀ ਨਜ਼ਰ ਆਈ। ਤਿੰਨਾਂ ਦੀ ਸੇਵਾ ਕਰਨ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਨੂੰ ਥਾਣਾ ਸਰਹਾਲੀ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- ਹਰਸਿਮਰਤ ਬਾਦਲ ਨੇ CM ਮਾਨ ਖ਼ਿਲਾਫ਼ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ

ਜਾਣਕਾਰੀ ਦਿੰਦੇ ਹੋਏ ਥਾਣਾ ਸਰਹਾਲੀ ਕਲਾਂ ਅਧੀਨ ਆਉਂਦੀ ਪੁਲਸ ਚੌਂਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਏ.ਐੱਸ.ਆਈ  ਵਰਿਆਮ ਸਿੰਘ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ  ਲੈਂਦੇ ਹੋਏ ਇਨ੍ਹਾਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਗੁਰਮੀਤ ਸਿੰਘ ਪੁੱਤਰ ਸਤਨਾਮ ਸਿੰਘ, ਜਗਰੂਪ ਸਿੰਘ ਪੁੱਤਰ ਕਰਤਾਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਮੰਗਲਜੀਤ ਸਿੰਘ ਵਾਸੀਆਨ ਸਰਹਾਲੀ ਕਲਾਂ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਮੁਲਜ਼ਮਾਂ ਨੂੰ ਵੀਰਵਾਰ ਯਾਨੀ ਅੱਜ ਸਵੇਰੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਨਵਜੋਤ ਸਿੱਧੂ ਇਕ ਹੋਰ ਵੀਡੀਓ ਹੋਈ ਵਾਇਰਲ, ਵੱਖਰੇ ਅੰਦਾਜ਼ 'ਚ ਆਏ ਨਜ਼ਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News