ਵੋਟਿੰਗ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਲਾਈਨਾਂ, ਭਾਰੀ ਉਤਸ਼ਾਹ ਨਜ਼ਰ ਆ ਰਹੇ ਵੋਟਰ
Tuesday, Oct 15, 2024 - 09:26 AM (IST)
ਗੁਰਦਾਸਪੁਰ (ਹਰਮਨ)- ਅੱਜ ਸਵੇਰੇ 8 ਵਜੇ ਵੋਟਾਂ ਦਾ ਕੰਮ ਸ਼ੁਰੂ ਹੁੰਦਿਆਂ ਸਾਰ ਹੀ ਵੱਖ-ਵੱਖ ਪਿੰਡਾਂ ਦੇ ਬੂਥਾਂ ਵਿੱਚ ਰੌਣਕਾਂ ਲੱਗ ਗਈਆਂ ਹਨ। ਇਸ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਜਿਸ ਵਿੱਚ ਦਿਲਚਸਪ ਗੱਲ ਇਹ ਹੈ ਕਿ ਪੁਰਸ਼ ਵੋਟਰਾਂ ਨਾਲ-ਨਾਲ ਮਹਿਲਾ ਵੋਟਰਾਂ ਦੀਆਂ ਵੀ ਲੰਮੀਆਂ ਲਾਈਨਾਂ ਦਿਖਾਈ ਦੇ ਰਹੀਆਂ ਹਨ। ਜਿਹੜੇ ਪਿੰਡਾਂ ਵਿੱਚ ਵੋਟਾਂ ਪੈ ਰਹੀਆਂ ਹਨ ਉੱਥੇ ਇਸ ਮੌਕੇ ਵਿਆਹ ਵਰਗਾ ਮਾਹੌਲ ਦਿਖਾਈ ਦੇ ਰਿਹਾ ਹੈ। ਨਾ ਸਿਰਫ ਚੋਣ ਲੜ ਰਹੇ ਉਮੀਦਵਾਰ ਸਰਗਰਮ ਦਿਖਾਈ ਦੇ ਰਹੇ ਹਨ ਸਗੋਂ ਉਹਨਾਂ ਦੇ ਸਮਰਥਕਾਂ ਵੱਲੋਂ ਵੀ ਪੂਰਾ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਆਪਣੇ ਹੱਕ ਵਿੱਚ ਵੋਟਾਂ ਭਗਤਾਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਜ਼ਿਲ੍ਹੇ 'ਚ ਵੋਟਿੰਗ ਸ਼ੁਰੂ, 882 ਸਰਪੰਚਾਂ ਦੀ ਹੋਵੇਗੀ ਚੋਣ
ਜਗਬਾਣੀ ਦੀ ਟੀਮ ਵੱਲੋਂ ਅੱਜ ਪਿੰਡ ਕਠਾਣਾ ਫਿਰ ਉਚੀ ਜੀਂਦੜ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਸੁਖਪ੍ਰੀਤ ਸਿੰਘ ਰਿਆੜ, ਸ਼ਰਨਜੀਤ ਕੌਰ ਜੀਂਦੜ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਵੋਟਾਂ ਪਵਾਉਣ ਦਾ ਸਾਰਾ ਕੰਮ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਹੀ ਨੇਪਰੇ ਚਾੜ੍ਹਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚ ਸਰਬਸਮੰਤੀ ਹੋ ਗਈ ਹੈ ਉਹਨਾਂ ਪਿੰਡਾਂ ਵਿੱਚ ਲੋਕਾਂ ਨੇ ਆਪਸੀ ਭਾਈਚਾਰੇ ਦਾ ਸਬੂਤ ਦਿੱਤਾ ਹੈ ਅਤੇ ਜਿੱਥੇ ਅਜੇ ਵੋਟਾਂ ਪੈ ਰਹੀਆਂ ਹਨ ਉੱਥੇ ਵੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਸੀ ਪਿਆਰ ਨੂੰ ਬਰਕਰਾਰ ਰੱਖਣ ਅਤੇ ਲੋਕਤੰਤਰ ਦੇ ਇਸ ਵੱਡੇ ਤਿਉਹਾਰ ਨੂੰ ਨਿੱਜੀ ਵਕਾਰ ਦਾ ਸਵਾਲ ਬਣਾਉਣ ਦੀ ਬਜਾਏ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਆਪਣੇ ਪਸੰਦੀਦਾ ਉਮੀਦਵਾਰ ਦੀ ਚੋਣ ਲਈ ਖੁੱਲਾ ਸਦਭਾਵਨਾ ਵਾਲਾ ਮਾਹੌਲ ਦੇਣ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟਿੰਗ ਦੀ ਪ੍ਰਕਿਰਿਆ ਜਾਰੀ, ਲੰਮੀਆਂ ਲਾਈਨਾਂ 'ਚ ਨਜ਼ਰ ਆਏ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8