ਪੰਜਾਬ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ : ਸ਼੍ਰੋਮਣੀ ਅਕਾਲੀ ਦਲ
Tuesday, Jun 13, 2017 - 03:12 PM (IST)
ਜੈਤੋਂ—7 ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਵੱਲੋਂ ਐਸ. ਡੀ. ਐਮ. ਦੇ ਦਫਤਰ ਦੇ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ 'ਤੇ ਸਪੀਕਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ 'ਚ ਸੁਧਾਰ ਕੀਤਾ ਜਾਵੇ। ਉਨ੍ਹਾਂ ਨੇ ਮੱਧ ਪ੍ਰਦੇਸ਼ 'ਚ ਆਪਣੀਆਂ ਮੰਗਾਂ ਦੇ ਪ੍ਰਤੀ ਸਘਰਸ਼ ਕਰ ਰਹੇ ਕਿਸਾਨਾਂ 'ਤੇ ਅੰਨੇ-ਵਾਹ ਗੋਲੀਆਂ ਚਲਾਉਣ ਵਾਲੇ ਪੁਲਸ ਅਧਿਕਾਰੀਆਂ ਦੀ ਨਿੰਦਾ ਕੀਤੀ ਅਤੇ 8 ਕਿਸਾਨਾਂ ਨੂੰ ਮਾਰਨ ਵਾਲੇ ਪੁਲਸ ਅਧਿਕਾਰੀਆਂ 'ਤੇ ਹੱਤਿਆ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਨ ਦੀ ਮੱਗ ਕੀਤੀ ਹੈ।
ਅਖੀਰ 'ਚ ਐੱਸ. ਡੀ. ਐੱਮ. ਦੇ ਨਾਮ ਲਿਖਿਆਂ ਮੰਗ ਪੱਤਰ ਮੌਕੇ 'ਤੇ ਹਾਜ਼ਰ ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਪਾਲ ਅਰੋੜਾ ਨੂੰ ਸੌਂਪ ਦਿੱਤਾ ਗਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਾਇਬ ਸਿੰਘ, ਗੋਰਾ ਸਿੰਘ, ਕਾਮਗਾਰ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਅਜੀਤ ਗਿੱਲ, ਸਰਦੂਲ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਕਨਵੀਨਰ ਮਲਕੀਤ ਸਿੰਘ ਦੇ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਆਗੂ ਉਥੇ ਹਾਜ਼ਰ ਸਨ।
