ਦੁਖਦਾਈ ਖ਼ਬਰ: ਤਰਨਤਾਰਨ 'ਚ ਸੁੱਤੇ ਪਰਿਵਾਰ 'ਤੇ ਡਿੱਗੀ ਕੰਧ, 1 ਜੀਅ ਦੀ ਹੋਈ ਮੌਤ

Sunday, Jun 18, 2023 - 01:32 PM (IST)

ਤਰਨਤਾਰਨ (ਵਿਜੇ)- ਤਰਨਤਾਰਨ ਦੇ ਪਿੰਡ ਮੁਰਾਦਪੁਰਾ 'ਚ ਇਕ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸੁੱਤੇ ਹੋਏ ਪਰਿਵਾਰ 'ਤੇ ਘਰ ਦੀ ਕੰਧ ਡਿੱਗ ਗਈ, ਜਿਸ 'ਚ ਇਕ ਦੀ ਜੀਅ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ

ਜਦੋਂ ਕੰਧ ਡਿੱਗੀ ਦੀ ਆਵਾਜ਼ ਆਈ ਤਾਂ ਨੇੜੇ ਦੇ ਲੋਕ ਉਨ੍ਹਾਂ ਦੇ ਘਰ ਪਹੁੰਚ ਗਏ ਅਤੇ ਉਨ੍ਹਾਂ ਵੱਲੋਂ ਪੀੜਤ ਪਰਿਵਾਰ ਦੀ ਮਦਦ ਕੀਤੀ ਗਈ। ਕੰਧ ਡਿੱਗਣ ਕਾਰਨ ਪਰਿਵਾਰ ਦੇ ਇਕ ਜੀਅ ਦੀ ਮੌਤ ਹੋ ਗਈ ਅਤੇ ਬਾਕੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ । ਇਸ ਮੰਦਭਾਗੀ ਘਟਨਾ ਨੂੰ ਲੈ ਕੇ ਮੁਰਾਦਪੁਰਾ 'ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News